Punjab

ਹੁਸ਼ਿਆਰਪੁਰ ‘ਚ ਕਿਸਾਨ ਆਗੂ ਦਾ ਕਤਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਕਤਲ ਦੀ ਇੱਕ ਵਾਰਦਾਤ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਮੇਬਾ ਮਿਆਣੀ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨ ਆਗੂ ਯੋਧਾ ਸਿੰਘ ਦਾ ਐਤਵਾਰ ਸਵੇਰੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਕੁੱਝ ਸਮੇਂ ਵਿੱਚ ਹੀ ਚਾਰੇ ਪਾਸੇ ਫੈਲ ਗਈ, ਜਿਸ ਦੀ ਜਾਣਕਾਰੀ ਪੁਲਿਸ ਨੂੰ ਮਿਲਣ ‘ਤੇ ਹੁਸ਼ਿਆਰਪੁਰ ਦੇ ਐੱਸਪੀਡੀ ਸਮੇਤ ਡੀਐੱਸਪੀ ਦਸੂਹਾ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਦਸੂਹਾ ਦੇ ਮੁਰਦਾ ਘਰ ਭੇਜ ਦਿੱਤਾ।

ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਣਪਛਾਤੇ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਟੀਮਾਂ ਦਾ ਗਠਨ ਕਰਕੇ ਇਲਾਕੇ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ – ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ