The Khalas Tv Blog Khetibadi ਕਿਸਾਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ
Khetibadi Punjab

ਕਿਸਾਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ

ਸੰਯੁਕਤ ਕਿਸਾਨ ਮੋਰਚਾ ਅਤੇ ਸ਼ੰਭੂ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਵਿਚਕਾਰ ਬੀਤੇ ਦਿਨ ਪਟਿਆਲਾ ਵਿਖੇ ਏਕਤਾ ਦੇ ਯਤਨਾਂ ਨੂੰ ਲੈ ਕੇ ਹੋਈ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ। ਦੋਵੇਂ ਕਿਸਾਨ ਆਗੂਆਂ ਵੱਲੋਂ ਇਕੱਠੀ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਇਕ ਹੋਰ ਮੀਟਿੰਗ ਹੋਵੇਗੀ।

ਮੀਟਿੰਗ ਦੌਰਾਨ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਐੱਸ.ਕੇ.ਐੱਮ. ਦੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੀਟਿੰਗ ’ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਨੀਤੀ ਸਬੰਧੀ ਖਰੜੇ ਅਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਲੰਬੀ ਚਰਚਾ ਹੋਈ। ਆਖਰੀ ਫੈਸਲਾ ਦੋਨਾਂ ਫੋਰਮਾਂ ਦੀਆਂ ਆਪਣੀਆਂ ਮੀਟਿੰਗਾਂ ਕਰਨ ਉਪਰੰਤ ਮੁੜ ਬੈਠਕ ਕਰ ਕੇ ਲਿਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਨੂੰ ਲਿਖੇ ਪੱਤਰਾਂ ਉਪਰੰਤ ਐੱਸ.ਕੇ.ਐੱਮ. ਵਫਦ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਬੈਠਕ ਕੀਤੀ ਗਈ ਹੈ।

ਇਸ ’ਚ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਨਵੇਂ ਖਰੜੇ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਗੇ ਕਿਵੇਂ ਤੋਰਨਾ ਹੈ, ਬਾਰੇ ਚਰਚਾ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਨੋਂ ਫੋਰਮਾਂ ਦੀਆਂ ਆਪੋ-ਆਪਣੀਆਂ ਮੀਟਿੰਗਾਂ ਕਰਨ ਉਪਰੰਤ ਜਲਦ ਹੀ ਅਗਲੀ ਮੀਟਿੰਗ ਸੱਦੀ ਜਾਵੇਗੀ।

Exit mobile version