The Khalas Tv Blog Others ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰ ’ਚ ਹੀ ਕੀਤਾ ਨਜ਼ਰਬੰਦ
Others

ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰ ’ਚ ਹੀ ਕੀਤਾ ਨਜ਼ਰਬੰਦ

ਅੱਜ ਫਰੀਦਕੋਟ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ’ਚ ਇਕ ਸਮਾਗਮ ’ਚ ਸ਼ਾਮਿਲ ਹੋਣਾ ਸੀ, ਜਿਨ੍ਹਾਂ ਦੀ ਆਮਦ ਤੋਂ ਪਹਿਲਾਂ ਹੀ ਕੁਝ ਕਿਸਾਨ ਆਗੂਆਂ ਨੂੰ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ।

ਦੂਜੇ ਬੰਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੀ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਂ ਅੱਜ ਡਾਕਟਰੀ ਚੈਕਅਪ ਅਤੇ ਯੂ. ਪੀ. ਜਾਣ ਲਈ ਤਿਆਰ ਹੋ ਰਿਹਾ ਸੀ ਪਰ ਪੁਲਿਸ ਪ੍ਰਸ਼ਾਸਨ ਵਲੋਂ ਸਵੇਰੇ ਹੀ ਨਜ਼ਰਬੰਦ ਕਰ ਲਿਆ ਗਿਆ ਕਿਉਂਕਿ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਫਰੀਦਕੋਟ ਆ ਰਹੇ ਹਨ। ਉਨ੍ਹਾਂ ਵਲੋਂ ਕੁਝ ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ, ਜਿਨ੍ਹਾਂ ਨੇ ਉਨ੍ਹਾਂ ਅਨੁਸਾਰ ਬਹੁਤ ਚੰਗਾ ਕੰਮ ਕੀਤਾ ਹੈ ਪਰ ਉਨ੍ਹਾਂ ਨੂੰ ਚਹਿਲ ਪਿੰਡ ਵਿਚ ਸ਼ਹੀਦ ਹੋਏ ਅਗਨੀ ਵੀਰ ਨੌਜਵਾਨ ਦੇ ਸਸਕਾਰ ’ਤੇ ਆਉਣਾ ਜ਼ਰੂਰੀ ਨਹੀਂ ਲੱਗਾ।

ਗੌਰਤਲਬ ਹੈ ਕਿ ਅੱਜ ਬੀ.ਕੇ.ਯੂ. ਸਿੱਧੂਪੁਰ ਦੇ ਕਿਸਾਨ ਆਗੂਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਫਰੀਦਕੋਟ ਵਿਖੇ ਇਕ ਮੀਟਿੰਗ ਰੱਖੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੀ ਧਰਮ ਪਤਨੀ ਦਾ ਵਿਰੋਧ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲ੍ਹਾ ਪੁਲਿਸ ਵਲੋਂ ਕੁੱਝ ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਗਿਆ।

 

Exit mobile version