Punjab

ਅਜ਼ਾਦ ਚੋਣ ਲੜਨਗੇ ਕਿਸਾਨ ਆਗੂ,ਨਹੀਂ ਹੋਈ ਸੰਯੁਕਤ ਸਮਾਜ ਮੋਰਚੇ ਦੀ ਰਜਿਸ਼ਟ੍ਰੇਸ਼ਨ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਨਾ ਮਿਲਣ ਕਾਰਣ ਉਮੀਦਵਾਰ ਹੁਣ ਅਜ਼ਾਦ ਚੋਣ ਲੜਨਗੇ । ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵੱਲੋਂ ਹਾਲੇ ਤੱਕ ਮਾਨਤਾ ਵੀ ਨਹੀਂ ਦਿੱਤੀ ਗਈ ਹੈ।

ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਲਾਰੇ ਵਿਚ ਰੱਖਿਆ ਹੈ । ਉਹਨਾਂ ਭਾਜਪਾ ਅਤੇ ਆਮ ਆਦਮੀ ਪਾਰਟੀ ਤੇ ਇਲ਼ਜ਼ਾਮ ਲਾਉਂਦਿਆ ਕਿਹਾ ਕਿ ਇਹਨਾਂ ਵੱਲੋਂ ਹੀ ਸੰਯੁਕਤ ਸਮਾਜ ਮੋਰਚਾ ਦੀ ਰਜਿਸ਼ਟ੍ਰੇਸ਼ਨ ਵਿਚ ਅੜਿਕਾ ਪਾਇਆ ਗਿਆ ਹੈ।
ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ‘ਆਪ’ ਨਹੀਂ ਚਾਹੁੰਦੀ ਸੀ ਕਿ ਮੋਰਚਾ ਦਾ ਰਜਿਸਟ੍ਰੇਸ਼ਨ ਹੋਵੇ।ਉਨ੍ਹਾਂ ਕਿਹਾ ਕਿ ਮੋਰਚੇ ਨੂੰ ਚੋਣ ਕਮਿਸ਼ਨ ਲਾਰੇ ਲਾਉਂਦਾ ਰਿਹਾ ਹਾਲਾਕਿ ਤਿੰਨ ਚੋਣ ਨਿਸ਼ਾਨ ਵੀ ਬਦਲ ਵਜੋਂ ਦੱਸੇ ਗਏ ਸਨ। ਮੋਰਚੇ ਦੇ ਮੁੱਖ ਮੰਤਰੀ ਚਿਹਰੇ ਬਲਬੀਰ ਸਿੰਘ ਰਾਜੇਵਾਲ ਅੱਜ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਨ੍ਹਾਂ ਤੋਂ ਇਲਾਵਾ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਹੁਣ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹੋਣਗੇ।