The Khalas Tv Blog India ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
India Punjab

ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਕਿਸਾਨ ਅੰਦੋਲਨ ਦੂਜੇ ਦੇ ਸਮੇਂ ਨਵਦੀਪ ਸਿੰਘ ਜਲਬੇੜਾ ਸਮੇਤ ਹਰਿਆਣਾ ਪੁਲਿਸ ਨੇ 21 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਬਾਲਾ ਪੁਲਿਸ ਵੱਲੋਂ ਨਵਦੀਪ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੰਬਾਲਾ ਪੁਲਿਸ ਨੇ ਨਵਦੀਪ ਨੂੰ ਮੁੱਖ ਅਰੋਪੀ ਬਣਾਇਆ ਸੀ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੂਜੇ ਮੌਕੇ ਅੰਬਾਲਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਨਵਦੀਪ ਪਿਛਲੇ ਕਈ ਮਹਿਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਨਵਦੀਪ ਨੂੰ ਰੈਗੂਲਰ ਜ਼ਮਾਨਤ ਮਿਲੀ ਹੈ। ਬੀਤੇ ਦਿਨ ਕਿਸਾਨਾਂ ਨੇ ਵੀ ਨਵਦੀਪ ਦੀ ਰਿਹਾਈ ਲਈ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਸੀ। ਇਹ ਉਹ ਨਵਦੀਪ ਸਿੰਘ ਜਲਬੇੜਾ ਹੈ, ਜਿਸ ਨੇ ਪਹਿਲੇ ਕਿਸਾਨ ਅੰਦੋਲਨ ਮੌਕੇ ਵਾਟਰ ਕੈਨਨ ਦਾ ਮੂੰਹ ਮੋੜਿਆ ਸੀ। ਇਸ ਤੋਂ ਬਾਅਦ ਉਹ ਲਗਾਤਾਰ ਕਿਸਾਨੀ ਸੰਘਰਸ਼ ਵਿੱਚ ਸਰਗਰਮ ਹੈ।

ਇਹ ਵੀ ਪੜ੍ਹੋ –    ਪੰਜਾਬ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਇਨ੍ਹਾਂ ਉਮੀਦਵਾਰਾਂ ਨੇ ਸਭ ਤੋਂ ਵੱਧ ਕੀਤਾ ਖਰਚ

 

Exit mobile version