Punjab

ਕਪੂਰਥਲਾ ਦੇ ਕਿਸਾਨ ਨਾਲ ਵਾਪਰਿਆ ਹਾਦਸਾ, ਗਈ ਜਾਨ

ਜ਼ਿਲ੍ਹਾ ਕਪੂਰਥਲਾ (Kapurthala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਹੈ। ਕਿਸਾਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਮਹੀਵਾਲ, ਸੁਲਤਾਨਪੁਰ ਲੋਧੀ (Sultanpur Lodhi) ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਸੀ ਕਿ ਗੁਰਵਿੰਦਰ ਸਿੰਘ ਆਪਣਾ ਨਵਾਂ ਘਰ ਬਣਾ ਰਿਹਾ ਸੀ ਅਤੇ ਉਹ ਕਿਸੇ ਕੰਮ ਲਈ ਟਰੈਕਟਰ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ। ਉਸ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ, ਜਿਸ ਕਾਰਨ ਉਹ ਥੱਲੇ ਡਿੱਗ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।

ਘਰ ਬਣਾਉਣ ਦਾ ਕਰਵਾ ਰਿਹਾ ਸੀ ਕੰਮ

ਗੁਰਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਗੁਰਵਿੰਦਰ ਸਿੰਘ ਦੀ ਪਤਨੀ ਅਤੇ ਦੋ ਬੱਚੇ ਹਨ। ਜਿਸ ਵਿੱਚ ਇੱਕ ਲੜਕਾ 10 ਸਾਲ ਅਤੇ ਇੱਕ ਲੜਕੀ 7 ਸਾਲ ਦੀ ਹੈ।

ਉਸ ਨੇ ਇਹ ਵੀ ਦੱਸਿਆ ਕਿ ਗੁਰਵਿੰਦਰ ਸਿੰਘ ਬਹੁਤ ਹੀ ਮਿਹਨਤੀ ਨੌਜਵਾਨ ਸੀ ਅਤੇ ਉਸ ਦੇ ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਘਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਉਸ ‘ਤੇ ਆ ਗਈਆਂ ਸਨ।

ਇਹ ਵੀ ਪੜ੍ਹੋ –  ਟੀਡੀਪੀ ਨੂੰ ਸੰਜੇ ਰਾਊਤ ਦਾ ਖ਼ਾਸ ਸੁਨੇਹਾ, ਅੱਗੇ ਵਧੋ ਤਾਂ ਦੇਵਾਂਗੇ ਸਾਥ