India Punjab

ਕਿਸਾਨ ਜਥੇਬੰਦੀਆਂ ਕਰਨਗੀਆਂ ਦਿੱਲੀ ਕੂਚ, ਭਲਵਾਨਾਂ ਦੇ ਦਿੱਤੇ ਪ੍ਰੋਗਰਾਮ ‘ਚ ਹੋਣਗੀਆਂ ਸ਼ਾਮਲ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਮਿਲਣਾ ਲਗਾਤਾਰ ਜਾਰੀ ਹੈ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡਿਓ ਸੰਦੇਸ਼ ਵਿੱਚ ਜਾਣਕਾਰੀ ਦਿੱਤੀ ਹੈ ਕਿ ਪਹਿਲਵਾਨਾਂ ਵੱਲੋਂ 28 ਮਈ ਨੂੰ ਪਾਰਲੀਮੈਂਟ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਦਾ ਜਥੇਬੰਦੀ ਪੂਰਨ ਤੌਰ ‘ਤੇ ਸਮਰਥਨ ਕਰਦੀ ਹੈ ਤੇ ਇਸ ਵਿੱਚ ਸ਼ਾਮਲ ਹੋਣ ਲਈ ਕੱਲ ਨੂੰ ਜਥੇਬੰਦੀ ਦਾ ਪਹਿਲਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ।

ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਕੇ ਇਸ ਧਰਨੇ ਵਿੱਚ ਸਹਿਯੋਗ ਕੀਤਾ ਜਾਵੇ।