The Khalas Tv Blog Punjab ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ-ਫਰੀਦਕੋਟ ਹਾਈਵੇਅ ਜਾਮ
Punjab

ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ-ਫਰੀਦਕੋਟ ਹਾਈਵੇਅ ਜਾਮ

‘ਦ ਖ਼ਾਲਸ ਬਿਊਰੋ ( ਮੋਗਾ ) :- ਖੇਤੀ ਆਰਡੀਨੈਂਸਾ ਖ਼ਿਲਾਫ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ 15 ਸਤੰਬਰ ਨੂੰ ਸੂਬੇ ਭਰ ‘ਚ ਧਰਨਾ ਪ੍ਰਦਰਸ਼ਨ ਕਰ ਹਾਈਵੇਅ ਜਾਮ ਕੀਤੇ ਗਏ ਹਨ। ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਦੇ ਤਹਿਤ ਅੱਜ ਮੋਗਾ ‘ਚ ਵੀ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਟ੍ਰਾਲੀਆਂ ਸਣੇ ਸਰਕਾਰ ਖ਼ਿਲਾਫ਼ ਹੱਲਾ ਬੋਲਦਿਆਂ ਤਲਵੰਡੀ ਫਿਰੋਜ਼ਪੁਰ ਤੇ ਅੰਮ੍ਰਿਤਸਰ – ਫਰੀਦਕੋਟ ਹਾਈਵੇਅ ਜਾਮ ਕਰ ਦਿੱਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ਖਿਲਾਫ ਧਰਨੇਬਾਜ਼ੀ ਕੀਤੀ।

ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾ ਤੋਂ ਪੰਜਾਬ ਦੇ ਕਿਸਾਨ ਆਪੋ ਆਪਣੇ ਇਲਾਕਿਆਂ ‘ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ, ਪਰ ਸਰਕਾਰ ਵੱਲੋਂ ਉਹਨਾਂ ਦੀ ਇੱਕ ਵੀ ਨਹੀਂ ਸੁਣੀ ਜਾ ਰਹੀ। ਉਧਰ 14 ਸਤੰਬਰ ਨੂੰ ਕਿਸਾਨਾਂ ਨੇ ਬਿਆਸ ਪੁਲ ‘ਤੇ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਆਰਡੀਨੈਂਸ ਰੱਦ ਨਹੀਂ ਕਰਦੀ, ਊਦੋਂ ਤੱਕ ਉਹ ਆਪਣਾ ਧਰਨਾ ਨਹੀਂ ਰੋਕਣਗੇ।

 

Exit mobile version