The Khalas Tv Blog Punjab ਮ੍ਰਿਤਕ ਕਿਸਾਨ ਦੀ ਪਰਿਵਾਰ ਨੇ ਮੰਗੀ ਸੀਬੀਆਈ ਜਾਂਚ! ਹਾਈਕੋਰਟ ਨੇ ਮੰਗਿਆ ਜਵਾਬ
Punjab

ਮ੍ਰਿਤਕ ਕਿਸਾਨ ਦੀ ਪਰਿਵਾਰ ਨੇ ਮੰਗੀ ਸੀਬੀਆਈ ਜਾਂਚ! ਹਾਈਕੋਰਟ ਨੇ ਮੰਗਿਆ ਜਵਾਬ

ਬਿਉਰੋ ਰਿਪੋਰਟ – ਕਿਸਾਨ ਸ਼ੁਭਕਰਨ ਸਿੰਘ (Shubhkaran Singh) ਦੀ ਮੌਤ ਮਾਮਲੇ ਵਿਚ ਉਸ ਦਾ ਪਰਿਵਾਰ ਸੀਬੀਆਈ ਜਾਂਚ ਦੀ ਚਾਹੁੰਦਾ ਹੈ, ਜਿਸ ਨੂੰ ਲੈ ਕੇ ਮ੍ਰਿਤਕ ਕਿਸਾਨ ਦੇ ਪਿਤਾ ਚਰਨਜੀਤ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਪਹੁੰਚ ਕਰ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਸ਼ੁਭਕਰਨ ਸਿੰਘ ਦੇ ਪਰਿਵਾਰ ਵੱਲੋਂ ਇਸ ਦੇ ਨਾਲ ਹੀ ਉਸ ਦੀ ਮੌਤ ਮਾਮਲੇ ਵਿਚ ਨਿਰਪੱਖ ਜਾਂਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ।

ਦੱਸ ਦੇਈਏ ਕਿ 21 ਫਰਵਰੀ ਨੂੰ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ – ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 1481 ਸਿੱਖ ਸ਼ਰਧਾਲੂਆਂ ਨੂੰ ਨਹੀਂ ਮਿਲੇ ਵੀਜ਼ੇ, SGPC ਵੱਲੋਂ ਸਖ਼ਤ ਇਤਰਾਜ਼

 

Exit mobile version