ਬਿਉਰੋ ਰਿਪੋਰਟ – ਕਿਸਾਨਾਂ ਨੇ 26 ਜਨਵਰੀ ਦੇ ਟਰੈਕਟਰ ਮਾਰਚ (Farmer Tractor March) ਨੂੰ ਸਫਲ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ‘ਤੇ ਧੱਕੇ ਦਾ ਵੀ ਇਲਜ਼ਾਮ ਲਗਾਇਆ ਹੈ । ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਮੁੰਬਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਜਾਣੀ ਸੀ ਪਰ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ । ਕਿਸਾਨਾਂ ਨੇ ਦਾਅਵਾ ਕੀਤੀ ਤਮਿਲਨਾਡੁ ਵਿੱਚ 50 ਥਾਵਾਂ ‘ਤੇ ਟਰੈਕਟਰ ਮਾਰਚ ਕੱਢਿਆ ਗਿਆ ।
ਕਿਸਾਨ ਆਗੂ ਸੁਖਜੀਤ ਸਿੰਘ ਮੁਤਾਬਿਕ ਟਰੈਕਟਰ ਮਾਰਚ ਦੌਰਾਨ 14 ਕਿਲੋਮੀਟਰ ਲੰਮੀਆਂ ਲਾਈਨਾਂ ਵੇਖਿਆ ਗਈਆਂ । ਉੱਤਰ ਪ੍ਰਦੇਸ਼ ਵਿੱਚ 40 ਥਾਵਾਂ, ਕਰਨਾਟਕ ਵਿੱਚ 22 ਥਾਵਾਂ ਅਤੇ ਰਾਜਸਥਾਨ ਵਿੱਚ 20 ਥਾਵਾਂ ਤੇ ਟਰੈਕਟਰ ਮਾਰਚ ਕੱਢਿਆ ਗਿਆ ।
ਕਿਸਾਨ ਆਗੂਆਂ ਨੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ । ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਤਿੰਨ ਮਹਾਪੰਚਾਇਤਾ ਦਾ ਪ੍ਰਬੰਧ ਕੀਤਾ ਜਾਵੇਗਾ । 11 ਫਰਵਰੀ ਨੂੰ ਰਤਨਪੁਰਾ,12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਮੋਰਚੇ ‘ਤੇ ਅਤੇ 13 ਫਰਵਰੀ ਨੂੰ ਸ਼ੰਭੂ ਵਿਖੇ ਕਿਸਾਨਾਂ ਦੀ ਇੱਕ ਵੱਡੀ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।