Punjab

ਦੇਸ਼ ਦੀਆਂ 18 ਕਿਸਾਨ ਜਥੇਬੰਦੀਆਂ ਨੇ 6 ਸੂਬਿਆਂ ‘ਚ PM ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ! 6 ਮੰਗਾਂ ਨੂੰ ਲੈਕੇ ਨਰਜ਼ਾ ਹਨ

ਬਿਉਰੋ ਰਿਪੋਰਟ : ਦਸ਼ਹਿਰੇ ਮੌਕੇ ਲਗਾਤਾਰ ਦੂਜੇ ਦਿਨ ਦੇਸ਼ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਪੁਤਲੇ ਸਾੜੇ ਗਏ । 18 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕਰਨਾਟਕਾ ਅਤੇ ਮੱਧ ਪ੍ਰਦੇਸ਼ ਦੇ ਹਜ਼ਾਰਾਂ ਪਿੰਡਾਂ ਵਿੱਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਦੇ ਪੁਤਲੇ ਫੂਕ ਕੇ ਕਿਸਾਨਾਂ ਮਜਦੂਰਾਂ ਨੇ ਦੁਸ਼ਹਿਰਾ ਮਨਾਇਆ । ਤਾਲਮੇਲ ਕਮੇਟੀ ਦੇ ਮੈਬਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 21 ਅਗਸਤ ਤੋਂ ਹੜ੍ਹ ਪੀੜਤ ਸੂਬਿਆਂ ਲਈ 50 ਹਜ਼ਾਰ ਕਰੋੜ ਦੇ ਰਾਹਤ ਪੈਕੇਜ਼ ਦੀ ਮੰਗ ਅਤੇ MSP ਗਰੰਟੀ ਕਾਨੂੰਨ ਦੀ ਮੰਗ ਦੇ ਨਾਲ ਸ਼ੁਰੂ ਹੋਇਆ ਸ਼ੰਘਰਸ਼ ਦੇਸ਼ ਦੇ ਕਿਸਾਨਾਂ ਮਜਦੂਰਾਂ ਦੇ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਲਗਾਤਾਰ ਜਾਰੀ ਹੈ। ਕ

ਕੇਂਦਰ ਸਰਕਾਰ ਖਿਲਾਫ਼ ਲੋਕਾਂ ਵਿੱਚ ਰੋਸ ਇਸ ਕਦਰ ਹੈ ਕਿ ਇੰਨ੍ਹਾਂ 6 ਸੂਬਿਆਂ ਵਿਚ 23 ਅਕਤੂਬਰ ਦੇ ਜਿਲ੍ਹਾ ਪੱਧਰੀ ਰੋਸ ਮੁਜਾਹਰਿਆਂ ਤੋਂ ਬਾਅਦ ਅੱਜ ਇਹਨਾਂ ਰਾਜਾਂ ਵਿਚ ਪਿੰਡ ਪੱਧਰੀ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿਸਾਨਾਂ ਦੀਆਂ ਮੰਗਾਂ ਤੋਂ ਇਲਾਵਾ ਲੋਕਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤਹਿ ਕਰੇ ।

ਮਨਰੇਗਾ ਮਜਦੂਰ ਹਰ ਸਾਲ 200 ਦਿਨ ਰੁਜਗਾਰ , ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਹੋਵੇ , ਦਿੱਲੀ ਮੋਰਚੇ ਦੌਰਾਨ ਪਾਏ ਸਭ ਪੁਲਿਸ ਕੇਸ ਰੱਦ ਹੋਣ, ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿਚ ਹੈਰੋਇਨ ਸਮੈਕ ਵਰਗੇ ਨਸ਼ਿਆਂ ਤੇ ਸ਼ਖਤੀ ਨਾਲ ਰੋਕ ਲਗਾਈ ਜਾਵੇ। ਪੰਧੇਰ ਨੇ ਦੱਸਿਆ ਕਿ ਜਥੇਬੰਦੀਆਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆ ਅਜੈ ਮਿਸ਼ਰਾ ਟੈਨੀ ਅਤੇ ਅਸੀਸ਼ ਟੈਨੀ ਨੂੰ ਜੇਲ੍ਹ ਚ ਸੁੱਟਿਆ ਜਾਵੇ, ਕਿਸਾਨ ਅੰਦੋਲਨਾ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ, ਭਾਰਤਮਾਲਾ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋ ਛੇ ਗੁਣਾਂ ਦਿਤਾ ਜਾਵੇ।

ਕੇਂਦਰ ਸਰਕਾਰ ਵੱਲੋਂ ਉੱਤਰ ਭਾਰਤ ਦੇ ਹੜ੍ਹ ਪੀੜ੍ਹਤ ਰਾਜਾਂ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਅਤੇ ਹੜ੍ਹ ਦੇ ਗੈਰਕੁਦਰਤੀ ਕਾਰਨਾਂ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਘੱਗਰ ਪਲਾਨ ਮੁਤਾਬਿਕ ਹਰਿਆਣਾ ਤੇ ਪੰਜਾਬ ਦੇ ਦਰਿਆਵਾਂ ਕਾਰਨ ਹਰ ਸਾਲ ਹੋਣ ਵਾਲੇ ਨੁਕਸਾਨ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਅਣਦੇਖਿਆ ਕਰ ਰਹੀ ਪਰ ਲੋਕ ਲਮੇਰੇ ਸੰਘਰਸ਼ ਲਈ ਮਨ ਬਣਾ ਚੁੱਕੇ ਹਨ ਅਤੇ ਆਪਣੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਕਰਨਗੇ। ਦਸ਼ਹਿਰੇ ‘ਤੇ ਪੁਤਲਾ ਫੂਕ ਪ੍ਰਦਰਸ਼ਨਾਂ ਦੌਰਾਨ ਵੱਖ ਵੱਖ ਸੂਬਿਆਂ ਅੰਦਰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਰਹੇ।