The Khalas Tv Blog Khetibadi ਗੁਰਦਾਸਪੁਰ ‘ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ, ਦਰਜਨਾਂ ਕਿਸਾਨ ਹਿਰਾਸਤ ‘ਚ ਲਏ
Khetibadi Punjab

ਗੁਰਦਾਸਪੁਰ ‘ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ, ਦਰਜਨਾਂ ਕਿਸਾਨ ਹਿਰਾਸਤ ‘ਚ ਲਏ

ਗੁਰਦਾਸਪੁਰ : ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਗੁਰਦਾਸਪੁਰ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ। ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਬਿਨਾਂ ਅਗਾਊਂ ਸੂਚਨਾ ਦਿੱਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਕਬਜ਼ੇ ਵਿੱਚ ਲਈ ਅਤੇ ਨਾਕਾਫ਼ੀ ਮੁਆਵਜ਼ਾ ਦਿੱਤਾ।

ਇਸ ਦੌਰਾਨ ਪੁਲਿਸ ਨੇ ਬਲ ਦੀ ਵਰਤੋਂ ਕੀਤੀ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਝੜਪ ਵਿੱਚ ਕਈ ਕਿਸਾਨ ਗੰਭੀਰ ਜ਼ਖਮੀ ਹੋਏ, ਉਨ੍ਹਾਂ ਦੀਆਂ ਦਸਤਾਰਾਂ ਨੂੰ ਬੇਅਦਬੀ ਹੋਈ, ਅਤੇ ਮਹਿਲਾ ਕਿਸਾਨਾਂ ਨੂੰ ਵੀ ਮਹਿਲਾ ਪੁਲਿਸ ਨੇ ਸਖ਼ਤੀ ਨਾਲ ਗ੍ਰਿਫਤਾਰ ਕੀਤਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਕਿਸਾਨਾਂ ਨੂੰ ਧੱਕੇ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੇਂਦਰ ਦੇ ਇਸ਼ਾਰੇ ਉਤੇ ਕੀਤੇ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਜ਼ਮੀਨ ਐਕਵਾਇਰ ਕਰਨ ਸਬੰਧੀ ਪਾਰਦਰਸ਼ੀ ਜਾਣਕਾਰੀ ਨਹੀਂ ਦਿੱਤੀ ਅਤੇ ਉਚਿਤ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਨੇ ਇਸ ਕਾਰਵਾਈ ਨੂੰ ਆਪਣੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਅਤੇ ਜ਼ਮੀਨ ਜ਼ਬਰਦਸਤੀ ਖੋਹਣ ਦਾ ਦੋਸ਼ ਲਾਇਆ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇ, ਨਹੀਂ ਤਾਂ ਉਹ ਜ਼ਮੀਨਾਂ ’ਤੇ ਕਬਜ਼ਾ ਨਹੀਂ ਹੋਣ ਦੇਣਗੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।

 

Exit mobile version