Khetibadi Punjab

ਕਿਸਾਨ ਅੰਦੋਲਨ ਨੂੰ ਪੂਰੇ ਹੋਏ 120 ਦਿਨ! 2 ਜੁਲਾਈ ਨੂੰ ਵੱਡੀ ਕਾਰਵਾਈ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਦੀ ਕੜਾਕੇ ਦੀ ਠੰਢ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਅੱਜ 120 ਦਿਨ ਹੋ ਗੇ ਹਨ। ਇਨੇ ਦਿਨਾਂ ਬਾਅਦ ਵੀ ਅੱਤ ਦੀ ਗਰਮੀ ਵਿੱਚ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।

ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨਾਂ ਮਜਦੂਰਾਂ ਤੇ ਤਸ਼ੱਦਦ ਕਰਨ ਅਤੇ ਕਿਸਾਨ ਮਜਦੂਰਾਂ ਦੀਆਂ ਮੰਨੀਆ ਹੋਈਆਂ ਮੰਗਾਂ ਤੋਂ ਭੱਜਣ ਕਾਰਨ ਅੱਜ ਭਾਜਪਾ ਦੀ ਐਨਡੀਏ ਵਿੱਚ ਸਥਿਤੀ ਅਸਮੰਜਸ਼ ਵਾਲੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸਰਕਾਰ ਇਸ ਅੰਦੋਲਨ ਦੀਆਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਨਹੀਂ ਸੋਚਦੀ, ਓਨੀ ਦੇਰ ਇਹ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਜਾਣਕਾਰੀ ਦਿੱਤੀ ਕਿ 2 ਜੁਲਾਈ ਨੂੰ ਅੰਦੋਲਨ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਮੈਂਬਰ ਪਾਰਲੀਮੈਂਟਾਂ ਨੂੰ ਛੱਡ ਕੇ ਦੇਸ਼ ਭਰ ਦੇ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਚਿੱਠੀ ਲਿਖ ਕੇ ਮੰਗ ਕੀਤੀ ਜਾਵੇਗੀ ਕਿ ਮੰਗਾਂ ਨੂੰ ਲੈ ਪ੍ਰਾਈਵੇਟ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇ।

ਇਹ ਵੀ ਪੜ੍ਹੋ – NOKIA ਨੇ ਯਾਦ ਕਰਾਇਆ ਬਚਪਨ! ਰੀਲਾਂਚ ਕੀਤਾ ‘ਸੱਪ ਵਾਲੀ ਗੇਮ’ ਵਾਲਾ ਫੋਨ! ਕੀਮਤ ਸਿਰਫ਼ 4000 ਰੁਪਏ