Punjab

ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨਾਂ ਨੇ ਅਗਲੀ ਰਣਨੀਤੀ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿੱਲਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਕਿਸਾਨਾਂ ਵੱਲੋਂ 5 ਦਿਨ ਪਿੰਡ-ਪਿੰਡ ਕੀਤੀ ਨਾਕਾਬੰਦੀ ਦੌਰਾਨ ਕੇਂਦਰ ਸਰਕਾਰ  ਖਿਲਾਫ ਧਰਨੇ ਦਿੱਤੇ ਗਏ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਅਗਲੇ ਪ੍ਰੋਗਰਾਮਾਂ ਦੇ ਐਲਾਨ ਕਰ ਦਿੱਤੇ ਹਨ। 7 ਸਤੰਬਰ ਨੂੰ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ  ਦਿੱਤੇ ਜਾਣਗੇ ਅਤੇ 15 ਤੋਂ 20 ਸਤੰਬਰ ਤੱਕ ਪਿੰਡ ਬਾਦਲ ਅਤੇ ਪਟਿਆਲਾ ਵਿੱਚ ਮੋਰਚੇ ਲਗਾਏ  ਜਾਣਗੇ।

 

ਪਿਛਲੇ ਦਿਨਾਂ ‘ਚ ਪੰਜ ਰੋਜ਼ਾ ਸੰਘਰਸ਼ ਦੌਰਾਨ ਕਿਸਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਕਿਸਾਨ  ਵਿਰੋਧੀ ਨੀਤੀਆਂ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ।  ਕੋਰੋਨਾ ਮਹਾਂਮਾਰੀ ਕਾਰਨ ਸਕੂਲਾਂ ਅਤੇ ਕਾਲਜਾਂ ਵਿੱਚ  ਛੁੱਟੀਆਂ ਹੋਣ ਕਰਕੇ ਕੇ ਬੱਚੇ ਵੀ ਨਾਕੇਬੰਦੀਆਂ ਦੌਰਾਨ ਹੱਥਾਂ ਵਿੱਚ ਝੰਡੇ ਲੈ ਕੇ ਸ਼ਾਮਲ  ਹੋਏ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਨਾਲ ਕਿਸਾਨੀ ਬੁਰੀ ਤਰ੍ਹਾਂ ਬਰਬਾਦ ਹੋ ਜਾਵੇਗੀ।