India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਪੁਲਿਸ ਨੇ ਕੀਤੀ ਕਾਰਵਾਈ, ਪੰਧੇਰ ਨੇ ਕੀਤਾ ਨਵਾਂ ਐਲਾਨ

Sarvan Singh Pandher

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੁੱਧਵਾਰ 8 ਮਈ ਨੂੰ ਕਿਸਾਨ ਵੱਲੋਂ ਜਦੋਂ ਪਟਿਆਲਾ ਬਾਇਪਾਸ ‘ਤੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਕਿਸਾਨਾਂ ਨੂੰ ਫੜ ਕੇ ਬੜਬੇੜਾ ਪੁਲਿਸ ਥਾਣੇ ਵਿੱਚ ਲੈ ਆਈ।

ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਦਾ ਪਿੰਡ ਸ਼ੇਰਾ ਵਿੱਚ ਵਿਰੋਧ ਕਰ ਰਹੇ ਕਿਸਾਨ ਸੁਰਿੰਦਰ ਪਾਲ ਦੀ ਮੌਤ ਹੋਈ ਸੀ ਪਰ ਉਸ ਦੇ ਕਾਤਲ ਹਰਵਿੰਦਰ ਸਿੰਘ ਹਰਪਾਲਪੁਰਾ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਸਬੰਧੀ ਦੋ ਦਿਨ ਦਾ ਅਲਟੀਮੇਟਮ ਵੀ ਦਿੱਤਾ ਗਿਆ ਸੀ ਪਰ ਸਮਾਂ ਪੂਰਾ ਹੋਣ ਦੇ ਬਾਵਜੂਦ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਲਾਸ਼ ਰਾਜਪੁਰੇ ਵਿੱਚ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪ੍ਰਨੀਤ ਕੌਰ ਦੇ ਘਰ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਪੰਧੇਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਮੱਧ ਪ੍ਰਦੇਸ਼ ਦੀ ਛਾਬੂਆ ਦਾਣਾ ਮੰਡੀ ਵਿੱਚ ਮਹਾਂ ਪੰਚਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ। ਪੰਧੇਰ ਨੇ ਕਿਹਾ ਦੇਸ਼ ਵਿੱਚ ਹੋ ਰਹੀਆਂ ਲੋਕਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਮੁੱਦਿਆਂ ਵਿੱਚ ਉਲਝਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਕਈ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਨੂੰ ਆਪਣੇ 10 ਸਾਲ ਦੇ ਕੀਤੇ ਕੰਮਾਂ ‘ਤੇ ਭਰੋਸਾ ਹੋਣਾ ਚਾਹੀਦਾ ਹੈ। ਜੇਕਰ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਹੁੰਦੀਆਂ ਤਾਂ ਇਹ ਦਿਨ ਪ੍ਰਧਾਨ ਮੰਤਰੀ ਨੂੰ ਨਾ ਦੇਖਣੇ ਪੈਂਦੇ। ਹਰਿਆਣਾ ਵਿੱਚ 3 ਅਜ਼ਾਦ ਵਿਧਾਇਕਾ ਵੱਲ਼ੋਂ ਸਮਰਥਨ ਵਾਪਸ ਲੈਣ ‘ਤੇ ਪੰਧੇਰ ਨੇ ਕਿਹਾ ਕਿ ਇਹ ਕਿਸਾਨਾਂ ਮਜ਼ਦੂਰਾ ਦੇ ਅੰਦੋਲਨ ਦੀ ਦੇਣ ਹੈ। ਉਨਾ ਨੂੰ ਪਤਾ ਹੈ ਕਿ ਕਿਸਾਨਾਂ ਦੇ ਵਿਰੋਧ ਕਾਰਨ ਕਿਸੇ ਨੇ ਵੋਟ ਨਹੀਂ ਪਾਉਣੀ।

ਇਹ ਵੀ ਪੜ੍ਹੋ – ਰੈਪਰ ਨਸੀਬ ਨੇ ਦਿਲਜੀਤ ਦੀ ‘ਪੱਗ’ ਨੂੰ ਲੈ ਕੇ ਛੇੜਿਆ ਵਿਵਾਦ, ਅੱਗੋਂ ਦਿਲਜੀਤ ਨੇ ਦਿੱਤਾ ਜਵਾਬ