The Khalas Tv Blog Punjab ਕਿਸਾਨਾਂ ਵੱਲੋਂ ਕਿਸੇ ਪਾਰਟੀ ਨੂੰ ਹਮਾਇਤ ਨਾ ਕਰਨ ਦੀ ਅਪੀਲ
Punjab

ਕਿਸਾਨਾਂ ਵੱਲੋਂ ਕਿਸੇ ਪਾਰਟੀ ਨੂੰ ਹਮਾਇਤ ਨਾ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਵੱਲੋਂ ਵੋਟਾਂ ਦੀ ਹਮਾਇਤ ਨਾ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ  ਚੋਣਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਦੀ ਹਮਾਇਤ ਨਾ ਕੀਤੀ ਜਾਵੇ ।ਜਥੇਬੰਦੀ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ  ਗਿਆ ਕਿ ਉਹ ਆਪਣੀ ਏਕਤਾ ਕਾਇਮ ਰੱਖਣ ਤੇ ਵੋਟਾਂ ਪਾਉਣ ਰਾਹੀਂ ਭਲੇ ਦੀ ਆਸ ਨਾ ਰੱਖਣ ਸਗੋਂ ਸੰਘਰਸ਼ਾਂ ‘ਤੇ ਹੀ ਟੇਕ ਰੱਖਣ। 

ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬਿਆਨ ਜਾਰੀ ਕਰਦਿਆਂ ਜਥੇਬੰਦੀ ਵੱਲੋਂ ਵੱਖ-ਵੱਖ ਪਾਰਟੀਆਂ ਦੀ ਹਮਾਇਤ ਕਰਨ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਜਾਂ ਪਾਰਟੀ ਜਥੇਬੰਦੀ ਦੀ ਹਮਾਇਤ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਸ ‘ਤੇ ਇਤਬਾਰ ਨਾ ਕੀਤਾ ਜਾਵੇ।

Exit mobile version