‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਨੀਪਤ-ਪਾਣੀਪਤ ਹਲਦਾਨਾ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਮਿੱਟੀ ਅਤੇ ਭਾਰੀ-ਭਾਰੀ ਪੱਥਰਾਂ ਦੇ ਨਾਲ ਜੀ.ਟੀ.ਰੋਡ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਸੋਨੀਪਤ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਪੂਰੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Punjab
ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਕੇ ਵੱਧ ਰਹੇ ਹਨ ਅੱਗੇ, ਹੁਣ ਸੋਨੀਪਤ ਪ੍ਰਸ਼ਾਸਨ ਨੇ ਸੀਲ ਕੀਤੇ ਬਾਰਡਰ
- November 26, 2020