ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਵਿੱਚ ਦੂਜੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਪ੍ਰਧਾਨ ਮੰਤਰੀ ਜਲੰਧਰ ‘ਚ ਪਹੁੰਚ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਦਾ ਵਿਰੋਧ ਕੀਤਾ ਸੀ। ਪ੍ਰਧਾਨ ਮੰਤਰੀ ਵੱਲੋਂ ਅੱਜ ਜਲੰਧਰ ਵਿੱਚ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਇਸ ਰੈਲੀ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਸੀਨੀਅਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਉਹ ਜਾਬਤੇ ਵਿੱਚ ਰਹਿ ਕੇ ਆਪਣਾ ਵਿਰੋਧ ਜਤਾ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਉਹ ਪੂਰੇ ਸ਼ਾਤਮਈ ਤਰੀਕੇ ਨਾਲ ਆਪਣਾ ਰੋਸ ਜ਼ਾਹਰ ਕਰ ਰਹੇ ਹਨ ਪਰ ਮੋਦੀ ਸਰਕਾਰ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਉਹ ਪੁਲਿਸ ਤੋਂ ਡਰ ਕੇ ਨਹੀਂ ਰੁਕੇ ਹਨ, ਅਸੀਂ ਪੂਰੇ ਜ਼ਾਬਤੇ ਵਿੱਚ ਰਹਿ ਕੇ ਅੱਗੇ ਵਧ ਰਹੇ ਹਾਂ।
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਸਨ।
ਕਿਸਾਨਾਂ ਵੱਲੋਂ ਇਸ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਉਹ ਆਪਣੇ ਸਵਾਲਾਂ ਦੇ ਜਵਾਬ ਲੈ ਕੇ ਰਹਿਣਗੇ।
ਇਹ ਵੀ ਪੜ੍ਹੋ – ਹੰਸ ਰਾਜ ਹੰਸ ਨੇ ਮੰਗੀ ਮੁਆਫ਼ੀ! ਸਟੇਜ ’ਤੇ ਲੱਗੇ ਰੋਣ, ‘ਮੈਂ ਕੱਲ੍ਹ ਮੌਤ ਨਜ਼ਦੀਕ ਤੋਂ ਵੇਖੀ!’ ‘PM ਮੋਦੀ ਨੇ ਗਲ਼ ਲਾ ਲਿਆ’