India Punjab

ਕੇਂਦਰ ਵੱਲੋਂ ਐਲਾਨੀ MSP ‘ਤੇ ਕਿਸਾਨ ਨਾਖੁਸ਼, ਕਿਹਾ -ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ

ਚੰਡੀਗੜ੍ਹ :  ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੱਲ੍ਹ 14 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਹਰ 6 ਮਹੀਨੇ ਬਾਅਦ MSP ਵਧਾਇਆ ਜਾ ਰਿਹਾ ਹੈ। ਪਰ ਉਸ ਵਧੇ ਹੋਏ MSP ‘ਤੇ ਖਰੀਦ ਕਰਨਾ ਸਭ ਤੋਂ ਵੱਡਾ ਮੁੱਦਾ ਹੈ। ਇਸ ਦੇ ਲਈ ਕਿਸਾਨ ਕਾਨੂੰਨੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਿਹਾ ਹੈ ।

ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ

ਡੱਲੇਵਾਲ ਨੇ ਕਿਹਾ ਕਿ ਜੋ ਐਮਐੱਸਪੀ ਐਲਾਨੀ ਜਾਂਦੀ ਹੈ ਉਸ ‘ਤੇ ਫ਼ਸਲ ਦੀ ਖਰੀਦ ਵੀ ਹੋਵੇ। ਉਨ੍ਹਾਂਣ ਨੇ ਕਿਹਾ ਕਿ ਮਹਿੰਗਾਈ ਦੀ ਦਰ ਦੇ ਲਿਹਾਜ ਨਾਲ MSP ਵਾਧਾ ਕਾਫੀ ਨਹੀਂ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ।  ਡੱਲੇਵਾਲ ਨੇ ਕਿਹਾ ਸਰਕਾਰ ਅਜਿਹੇ ਐਲਾਨ ਕਰਕੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।

ਡੱਲੇਵਾਲ ਨੇ ਕਿਹਾ ਕਿ ਭਾਜਪਾ ਨੂੰ ਛੱਡ ਕੇ 8 ਜੁਲਾਈ ਨੂੰ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। 24 ਜੂਨ ਨੂੰ ਦੱਖਣ ਦੇ ਕਿਸਾਨਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਨਵਦੀਪ ‘ਤੇ ਸਰਕਾਰ ਇੱਕ ਤੋਂ ਬਾਅਦ ਇੱਕ ਝੂਠੇ ਕੇਸ ਪਾ ਰਹੀ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਨਵਦੀਪ ‘ਤੇ 16 ਕੇਸ ਪਾਉਣ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ 13 ਫਰਵਰੀ ਤੋਂ ਪਹਿਲਾਂ ਜੋ ਰਸਤੇ ਸਰਕਾਰ ਨੇ ਬੰਦ ਕੀਤੇ ਹਨ ਉਨ੍ਹਾਂ ਨੂੰ ਖੋਲਿਆ ਜਾਵੇ ਕਿਉਂਕਿ ਇਸ ਨਾਲ ਆਨ ਲੋਕਾਂ ਅਤੇ ਵਪਾਰੀਆਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਸਰਕਾਰ ਨਿਸ਼ਾਨਾ ਸਾਧਦਿਆਂ ਪੰਧੇਰ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਹੜ੍ਹਾਂ ਤੋਂ ਸਰਕਾਰ ਵੱਲੋਂ ਮੁਰਗੀਆਂ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਜੋ ਕਿ ਅੱਜ ਤੱਕ ਕਿਸੇ ਨੂੰ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਹਿਰਾਂ ਅਤੇ ਕੱਸੀਆਂ ਦੀ ਸਫ਼ਾਈ ਜਲਦੀ ਤੋਂ ਜਲਦੀ ਸ਼ੁਰੂ ਕਰਵਾਏ ਤਾਂ ਜੋ ਪਿਛਲੇ ਸਾਲ ਦੀ ਤਰ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ।

ਕਿਸਾਨਾਂ ਨੇ ਵਾਰਾਣਸੀ ‘ਚ PM ਦੀ ਗੱਡੀ ‘ਤੇ ਜੁੱਤੀ ਸੁੱਟਣ ਦਾ ਮਾਮਲਾ ਵੀ ਚੁੱਕਿਆ

ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਵਾਰਾਨਸੀ ਵਿੱਚ ਪ੍ਰਧਾਨ ਮੰਤਰੀ ਦੀ ਗੱਡੀ ‘ਤੇ ਜੁੱਤੀ ਸੁੱਟਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਨੂੰ ਮੀਡੀਆ ਨੇ ਸਰਕਾਰ ਦੇ ਡਰੋਂ ਲੋਕਾਂ ਤੱਕ ਨਹੀਂ ਪਹੁੰਚਾਇਆ। ਪੰਧੇਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਿਸੇ ਵੈ ਇਹ ਨਹੀਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਅੱਤਵਾਦ ਵੱਧ ਰਿਹਾ ਹੈ ਜਦੋਂ ਕਿ ਪੰਜਾਬ ਨੂੰ ਲੈ ਕੇ ਖ਼ਬਰਾਂ ਚਲਾਈਆਂ ਜਾਦੀਆਂ ਹਨ।

ਪੰਧੇਰ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਹ ਕਹਿਣਾ ਚਾਹੀਦਾ ਹੈ ਉਹ ਅੱਜ ਯੂਪੀ ਤੋਂ ਆਪਣੀ ਜਾਨ ਬਚਾ ਕੇ ਦਿੱਲੀ ਵਾਪਸ ਜਾ ਰਿਹਾ ਹਾਂ। ਪੰਧੇਰ ਨੇ ਕਿਹਾ ਕਿ ਘੱਟ ਗਿਣਤੀ ਸੂਬੇ ਨਾ ਹੋਣ ਕਰਕੇ ਇਸ ਖ਼ਬਰ ਨੂੰ ਇੰਨੀ ਅਹਿਮੀਅਕ ਨਹੀਂ ਦਿੱਤੀ ਗਈ ਪਰ ਜੇਕਰ ਇਹ ਘਟਨਾ ਕਿਸੇ ਘੱਟ ਗਿਣਤੀ ਸੂਬੇ ‘ਚ ਹੁੰਦੀ ਤਾਂ ਮੀਡੀਆ ਦੇ ਕਾਫੀ ਤਿੱਖੇ ਸਵਾਲ ਆਉਣੇ ਸੀ।