ਮੁਹਾਲੀ : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕੱਢਿਆ ਗਿਆ ਹੈ। ਇਹ ਟਰੈਕਟਰ ਮਾਰਚ ਮੋਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚੱਪੜਚਿੜੀ ਤੋਂ ਟਰੈਕਟਰ ਮਾਰਚ ਸ਼ੁਰੂ ਹੋਇਆ। ਜੋ ਕਿ ਮੋਹਾਲੀ ਸਬ ਡਵੀਜ਼ਨ ਦੇ ਕਈ ਇਲਾਕਿਆਂ ਵਿੱਚੋਂ ਲੰਘਿਆ। ਇਸ ਤੋਂ ਬਾਅਦ ਇਸ ਨੂੰ ਖਰੜ ਸਬ ਡਵੀਜ਼ਨ ਵਿੱਚ ਖ਼ਤਮ ਹੋਇਆ।
ਸਭ ਤੋਂ ਪਹਿਲਾਂ ਇਹ ਮਾਰਚ ਸੈਕਟਰ-76 ਸਥਿਤ ਡੀਸੀ ਦਫ਼ਤਰ ਦੇ ਨੇੜਿਓਂ ਲੰਘਿਆ। ਫਿਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮਾਰਚ ਕਰ ਰਿਹਾ ਕੌਮੀ ਇਨਸਾਫ਼ ਮੋਰਚਾ ਚੌਕ ਵਿੱਚ ਪਹੁੰਚਿਆ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਲੋਕਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬੀਕੇਯੂ ਲੱਖੋਵਾਲ ਦੇ ਸੀਨੀਅਰ ਆਗੂ ਪ੍ਰੈੱਸ ਸਕੱਤਰ ਰਣਬੀਰ ਸਿੰਘ ਗਰੇਵਾਲ ਨੇ ਕਿਸਾਨਾਂ ਦੀਆਂ ਕਈ ਮੰਗਾਂ ਰੱਖੀਆਂ ਹਨ, ਜੋ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਸ ਕਾਰਨ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਰਣਨੀਤੀ ਬਣਾਈ ਜਾਵੇਗੀ।
ਕਿਸਾਨਾਂ ਦੀਆਂ ਮੁੱਖ ਮੰਗਾਂ
1. ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ।
2. ਪਰਾਲੀ ਸਾੜਨ ਦੇ ਦੋਸ਼ ‘ਚ ਕਿਸਾਨਾਂ ‘ਤੇ ਦਰਜ ਕੇਸ ਖ਼ਤਮ ਕੀਤੇ ਜਾਣ
3. ਸਰਕਾਰੀ ਕੰਪਨੀਆਂ ਵੱਲੋਂ ਵਾਜਬ ਕੀਮਤਾਂ ‘ਤੇ ਫ਼ਸਲੀ ਬੀਮਾ
4. 60 ਸਾਲ ਤੋਂ ਵੱਧ ਉਮਰ ਦੇ ਮਰਦ ਅਤੇ ਔਰਤ ਕਿਸਾਨਾਂ ਨੂੰ ਪੈਨਸ਼ਨ
5. ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨਾ
6. ਸਮਾਰਟ ਮੀਟਰਾਂ ਅਤੇ ਬਿਜਲੀ ਦਾ ਨਿੱਜੀਕਰਨ ਬੰਦ ਕੀਤਾ ਜਾਵੇ
7. ਦਿੱਲੀ ਦੇ ਕਿਸਾਨ ਸੰਘਰਸ਼ ਦੀਆਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ