‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿੰਡ ਬਾਦਲ ਵਿੱਚ ਕਿਸਾਨਾਂ ਨੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਉ ਕੀਤਾ ਹੈ। ਕਿਸਾਨਾਂ ਵੱਲੋਂ ਪੁਲਿਸ ਬੈਰੀਕੇਡਾਂ ਨੂੰ ਤੋੜ ਕੇ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਉ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਦੀ ਕੋਠੀ ਦੇ ਨੇੜੇ 5 ਅਕਤੂਬਰ ਤੋਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ 60 ਹਜ਼ਾਰ ‘ਤੇ ਪ੍ਰਤੀ ਏਕੜ ਨਰਮੇ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਕੱਲ੍ਹ ਕਿਸਾਨਾਂ ਨੂੰ ਅੱਜ ਸਰਕਾਰ ਦੇ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਮੀਟਿੰਗ ਮੁਲਤਵੀ ਕੀਤੇ ਜਾਣ ‘ਤੇ ਕਿਸਾਨ ਨਾਰਾਜ਼ ਹੋ ਗਏ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 13 ਅਕਤੂਬਰ ਨੂੰ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਦਾ ਸਮਾਂ ਮਿਲਿਆ ਹੈ। ਪੁਲਿਸ ਵੱਲੋਂ ਵਾਟਰ ਕੈਨਨ ਦੀਆਂ ਗੱਡੀਆਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।
View Comments