‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੰਧੇਰ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਬੀਬੀਆਂ ਵੀ ਹਾਜ਼ਰ ਹੋਈਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਤੋਂ ਲੈ ਕੇ 26 ਅਪ੍ਰੈਲ ਤੱਕ ਪਿੰਡ ਪੱਧਰ ‘ਤੇ ਦੋਵਾਂ ਸਰਕਾਰਾਂ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ, ਜਿਸਦੀ ਸ਼ੁਰੂਆਤ ਅੱਜ ਪਿੰਡ ਪੰਧੇਰ ਕਲਾਂ ਤੋਂ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੇ ਬਾਰਦਾਨੇ ਦੀ ਕਮੀ, ਅਨਾਜ ਦੀ ਹੋ ਰਹੀ ਬਰਬਾਦੀ ਨੂੰ ਲੈ ਕੇ ਦੇਵੇਂ ਸਰਕਾਰਾਂ ਦੀ ਅਰਥੀ ਫੂਕੀ ਗਈ। ਪੰਧੇਰ ਨੇ ਕਿਹਾ ਕਿ ਜੇਕਰ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਵੱਡੇ ਜਾਮ ਲਾਏ ਜਾਣਗੇ।
