ਬਿਉਰੋ ਰਿਪੋਰਟ – ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ- ਦਿੱਲੀ ਮਾਰਗ (Jalandhar-Ludhiana-Delhi Marg) ‘ਤੇ ਧਰਨਾ ਦੇ ਕੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਨੇ ਫਗਵਾੜਾ ਨੇੜੇ ਹਾਈਵੇਅ ‘ਤੇ ਜਾਮ ਲਗਾਇਆ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹੋਏ ਹਨ ਕਿਉਂਕਿ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਦੀ ਵੀ ਸਮੱਸਿਆ ਆ ਰਹੀ ਹੈ। ਪਰਾਲੀ ਦੇ ਮਸਲਾ ਵੀ ਜਿਉਂ ਦਾ ਤਿਉਂ ਬਣਿਆ ਹੋਇਆ ਹੈ ਅਤੇ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਕਿਸਾਨ ਸਿਰਫ ਅੰਨੀ ਬੋਲੀ ਸਰਕਾਰ ਨੂੰ ਜਗਾਉਣ ਲਈ ਸੜਕਾਂ ‘ਤੇ ਉਤਰੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਡੀਏਪੀ ਖਾਦ ਅਤੇ ਝੋਨਾ ਸਾਡੇ ਦੋ ਮੁੱਖ ਮੁੱਦੇ ਹਨ। ਅੱਜ ਕਿਸਾਨਾਂ ਦਾ ਝੋਨਾ 1800-1800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਖਰੀਦੀਆ ਜਾ ਰਿਹਾ ਹੈ। ਕਿਸਾਨ ਸਸਤੇ ਭਾਅ ਵੇਚਣ ਲਈ ਮਜਬੂਰ ਹੋ ਗਿਆ ਹੈ।
ਇਹ ਵੀ ਪੜ੍ਹੋ – ਅਕਾਲੀ ਦਲ ਸੁਧਾਰ ਲਹਿਰ ਨੇ SGPC ਪ੍ਰਧਾਨ ‘ਤੇ ਚੁੱਕੇ ਸਵਾਲ