ਜਲੰਧਰ : ਕਿਸਾਨਾਂ ਨੇ ਜਲੰਧਰ ਵਿਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਿਖਾਵਾਕਾਰੀਆਂ ਦੀ ਅਗਵਾਈ ਕਰ ਰਹੇ ਹਨ। ਇਹ ਕਿਸਾਨ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦੀ ਘਾਟ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਇਸ ਵਿਰੋਧ ਕਾਰਨ ਆਮ੍ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹੈ ਹੈ।
ਮੰਡੀਆਂ ਵਿਚੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਵੱਲੋਂ ਜਲੰਧਰ-ਫਗਵਾੜਾ ਹਾਈਵੇਅ ਜਾਮ ਕੀਤਾ ਗਿਆ ਹੈੇ। ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਪਿੰਡ ਧਨੋਵਾਲੀ ਨੇੜੇ ਜਾਮ ਲਾਇਆ ਹੋਇਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਧਰਨਾ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਲਾਇਆ ਗਿਆ ਹੈ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਹੱਲ ਨਹੀਂ ਕਰਦੀ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ।
ਲੁਧਿਆਣਾ ਦੀ ਅਨਾਜ ਮੰਡੀ ਦੇ ਬਾਹਰ ਵੀ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਜੇ ਸ਼ਾਮ 5 ਵਜੇ ਤੋਂ ਬਾਅਦ ਮੰਡੀਆਂ ਦੇ ਵਿੱਚ ਖਰੀਦ ਨਾ ਸ਼ੁਰੂ ਹੋਈ ਤਾਂ ਕੱਲ ਉਹ ਲੁਧਿਆਣਾ ਜਲੰਧਰ ਹਾਈਵੇ ‘ਤੇ ਧਰਨਾ ਦੇ ਕੇ ਨੈਸ਼ਨਲ ਹਾਈਵੇ ਨੂੰ ਜਾਮ ਕਰਨਗੇ।