‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿ ਲਾਫ਼ ਕਿਸਾਨਾ ਦਾ ਖੂ ਨ ਮੁੜ ਖੌਲਣ ਲੱਗਾ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆੰ ਵੱਲੋਂ ਮੋਦੀ ਦੀਆਂ ਪੰਜਾਬ ਮਾਰੂ ਨੀਤੀਆਂ ਦੇ ਖ਼ਿਲਾਫ਼ ਰਾਜ ਭਰ ਵਿੱਚ ਧ ਰਨੇ ਦਿੱਤੇ ਗਏ । ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ‘ਚ ਪੰਜਾਬ ਦੇ ਰਾਜਪਾਲ ਦੀ ਸਰਕਾਰੀ ਰਹਾਇਸ਼ ਰਾਜ ਭਵਨ ਦੇ ਬਾਹਰ ਮੰਗ ਪੱਤਰ ਚਿਪਕਾਇਆ ਗਿਆ। ਇਸ ਤੋਂ ਪਹਿਲਾਂ ਕਿਸਾਨਾ ਨੂੰ ਕਿਸਾਨ ਭਵਨ ਮੂਹਰੇ ਰੋਕ ਲਿਆ ਗਿਆ ਤਾਂ ਉਨ੍ਹਾਂ ਨੇ ਟਰੈਫਿਕ ਜਾਮ ਕਰ ਦਿੱਤਾ।
ਕਿਸਾਨਾ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਮੈਂਬਰੀ ਖਤਮ ਕਰਨ,ਚੰਡੀਗੜ੍ਹ ਚੋਂ ਪੰਜਾਬ ਦੇ ਹਿੱਸੇ ਨੂੰ ਖੋਰਾ ਲਾਉਣ ਅਤੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਨਾ ਹਟਾਉਣ ਦੇ ਖ਼ਿਲਾਫ਼ ਕਾਫੀ ਰੋਸ ਹੈ।
ਵੱਖ-ਵੱਖ ਥਾਵਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਜ਼ਾਦ ਕਿਸਾਨ ਕਮੇਟੀ ਦੁਆਬਾ ਵੱਲੋਂ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰੋਸ ਪ੍ਰਗਟਾਇਆ ਗਿਆ । ਕਮੇਟੀ ਵੱਲੋਂ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ ਗਈ। ਸਰਵਣ ਸਿੰਘ ਪੰਧੇਰ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਸ਼ਬਦਾ ਵਿਚ ਚਿਤਾਵਨੀ ਦਿੱਤੀ ਕਿ ਉਹਦਾ ਫੇਸਬੁੱਕ ਪੇਜ ਜਲਦ ਤੋਂ ਜਲਦ ਚਲਾਇਆ ਜਾਵੇ ਨਹੀਂ ਤਾਂ ਭਲਕੇ 5 ਮਾਰਚ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਲਈ ਕੇਂਦਰ ਸਰਕਾਰ ਦੇ ਪੁਤਲੇ ਫੂਕੇਗੀ।