The Khalas Tv Blog Punjab ਕਿਸਾਨਾਂ ਨੇ 30 ਦਸੰਬਰ ਦੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਦਾ ਦਿੱਤਾ ਸੱਦਾ
Punjab

ਕਿਸਾਨਾਂ ਨੇ 30 ਦਸੰਬਰ ਦੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਦਾ ਦਿੱਤਾ ਸੱਦਾ

ਬਿਉਰੋ ਰਿਪੋਰਟ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਪਿੰਡ ਵੱਲ੍ਹਾ ਵਿਖੇ ਜਿਲ੍ਹੇ ਭਰ ਤੋਂ ਜੋਨ ਪੱਧਰੀ ਟੀਮਾਂ ਨਾਲ ਮੀਟਿੰਗ ਕਰਕੇ, ਦਿੱਲੀ ਅੰਦੋਲਨ 2 ਦੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਿਰ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ , ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਆਗੂ ਬਾਜ਼ ਸਿੰਘ ਸਰੰਗੜਾ ਨੇ ਕਿਹਾ ਕਿ ਜਿਵੇਂ ਵਿਕਾਸ ਦੇ ਨਾਮ ਤੇ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਸਮੇਤ ਸਾਰੇ ਕਾਰੋਬਾਰਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਪੱਧਰ ਤੇ ਖੁੱਲ੍ਹ ਦੇ ਕੇ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ, ਰੇੜ੍ਹੀ ਫੜ੍ਹੀ ਵਾਲਿਆਂ।ਅਤੇ ਮਜਦੂਰਾਂ ਦੇ ਰੁਜਗਾਰ ਖਤਮ ਕਰਨ ਦੇ ਸਮਿਆਨੇ ਬਣਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ 13 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ ਤੇ ਅਤਿਆਚਾਰ ਕੀਤਾ ਗਿਆ ਹੈ ਅਤੇ 26 ਨਵੰਬਰ ਤੋਂ ਜਾਰੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਅਜਿਹੀਆਂ ਹਾਲਤਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨਾਲ ਇੱਕਜੁਟਤਾ ਦਿਖਾਉਂਦੇ ਹੋਏ ਆਪਣੇ ਕਾਰੋਬਾਰ ਇੱਕ ਦਿਨ ਲਈ ਬੰਦ ਕਰਕੇ ਸਹਿਯੋਗ ਦੇਣ ਤਾਂ ਜ਼ੋ ਇਹਨਾਂ ਕਾਰੋਬਾਰਾਂ ਤੇ ਬੁਰੀ ਨਜ਼ਰ ਰੱਖਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸਾਂਝੇ ਰੂਪ ਵਿੱਚ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਰ ਕੀਤੀ ਜਾ ਸਕੇ। ਆਗੂਆਂ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ਤੇ ਪਹੁੰਚ ਬਣਾ ਚੁੱਕਾ ਹੈ ਅਤੇ ਦੇਸ਼ ਭਰ ਵਿੱਚ ਅੱਜ ਅੰਦੋਲਨ ਦੀ ਹਮਾਇਤ ਵਿੱਚ ਮੋਮਬੱਤੀ ਮਾਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ 27 ਦਸੰਬਰ ਨੂੰ ਪੂਰੇ ਜਿਲ੍ਹੇ ਦੇ ਪਿੰਡ ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸਾਨਾਂ ਮਜਦੂਰਾਂ ਵੱਲੋਂ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਵਿੱਦਿਅਕ ਅਦਾਰਿਆਂ ਆਦਿ ਨੂੰ ਬੰਦ ਦਾ ਸਮਰਥਨ ਕਰਨ ਲਈ ਬੇਨਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਚੱਲ ਰਹੇ ਕਿਸਾਨੀ ਧਰਨੇ ਦਾ ਸਯੁੰਕਤ ਕਿਸਾਨ ਮੋਰਚੇ ਨੇ ਅੱਜ ਵੀ ਨਹੀਂ ਕੀਤਾ ਸਮਰਥਨ

 

Exit mobile version