The Khalas Tv Blog Punjab CM ਮਾਨ ਦੇ ਸੰਗਰੂਰ ਘਰ ਦਾ ਘਿਰਾਓ ਕਰਨ ਲਈ ਨਿਕਲੇ ਕਿਸਾਨ, ਰਸਤੇ ‘ਚ ਰੋਕੇ ਜਾਣ ‘ਤੇ ਪੁਲਿਸ-ਕਿਸਾਨਾਂ ‘ਚ ਝੜਪ, ਚੰਡੀਗੜ੍ਹ-ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇ ਜਾਮ
Punjab

CM ਮਾਨ ਦੇ ਸੰਗਰੂਰ ਘਰ ਦਾ ਘਿਰਾਓ ਕਰਨ ਲਈ ਨਿਕਲੇ ਕਿਸਾਨ, ਰਸਤੇ ‘ਚ ਰੋਕੇ ਜਾਣ ‘ਤੇ ਪੁਲਿਸ-ਕਿਸਾਨਾਂ ‘ਚ ਝੜਪ, ਚੰਡੀਗੜ੍ਹ-ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇ ਜਾਮ

Farmers came out to surround CM Mann's Sangrur house, police-farmers clashed when stopped on the way, Chandigarh-Ludhiana-Delhi National Highway Jam

Farmers came out to surround CM Mann's Sangrur house, police-farmers clashed when stopped on the way, Chandigarh-Ludhiana-Delhi National Highway Jam

ਪੰਜਾਬ ਵਿੱਚ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। 15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਇੰਨਾ ਹੀ ਨਹੀਂ ਸੰਗਰੂਰ ਜਾ ਰਹੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ।

ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ ‘ਚ ਆ ਗਏ। ਉਨ੍ਹਾਂ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ। ਸੜਕਾਂ ਵੀ ਜਾਮ ਹੋਣ ਲੱਗ ਪਈਆਂ ਹਨ। ਪੁਲੀਸ ਸੰਗਰੂਰ ਜਾਣ ਵਾਲੀਆਂ ਬੱਸਾਂ ਨੂੰ ਰੋਕ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਲੁਧਿਆਣਾ-ਦਿੱਲੀ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ।

ਧਰਨੇ ਦੇ ਮੱਦੇਨਜ਼ਰ ਸੰਗਰੂਰ ਵਿੱਚ ਮੁੱਖ ਮੰਤਰੀ ਹਾਊਸ ਦੇ ਬਾਹਰ ਬੈਰੀਕੇਡ ਲਾ ਦਿੱਤੇ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਿਰਫ਼ ਟਰੈਵਲ ਏਜੰਟਾਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪੈਸੇ ਹੀ ਮੋੜਦਾ ਸੀ। ਪੰਜਾਬ ਦੀ ‘ਆਪ’ ਸਰਕਾਰ ਖਿਲਾਫ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾਉਣ ਦੇ ਦੋਸ਼ ‘ਚ ਉਨ੍ਹਾਂ ਖਿਲਾਫ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਨੀਵਾਰ ਸਵੇਰੇ ਪੰਜਾਬ ਕਿਸਾਨ ਯੂਨੀਅਨ ਦੇ ਸੂਬੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਹਾਊਸ ਅਰੈਸਟ ਕਰ ਲਿਆ ਹੈ। ਜਾਣਕਾਰੀ ਮੁਤਾਬਕ ਰੁਲਦੂ ਸਿੰਘ ਮਾਨਸਾ ਨੂੰ ਮਾਨਸਾ ਵਿਕੇ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ,ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ,ਕਿਸੇ ਨੂੰ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਦਰਅਸਲ ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ। ਜਿਸ ਵਿੱਚ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਪਰ ਸਵੇਰ ਤੋਂ ਹੀ ਪੁਲਿਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰਾਂ ਵਿੱਚ ਹੀ ਬੰਦ ਕਰ ਦਿੱਤਾ ਹੈ।

ਜਿਸ ਤੋਂ ਬਾਅਦ ਪੰਜਾਬ ਕਿਸਾਨ ਯੂਨੀਅਨ ਦੇ ਸੂਬੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਫਰੀਦਕੋਟ ਵਿੱਚ ਹੋਰ ਸਾਥੀਆਂ ਨੂੰ ਵੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।  ਉਨਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਧੱਕੇਸ਼ਾਹੀ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਭਾਨਾ ਸਿੱਧੂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਨਾ ਸਿੱਧੂ ਸਮੇਤ ਉਨ੍ਹਾਂ ਬੁੱਧੀਜੀਵੀਆਂ ਅਤੇ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰ ਦੇਣਾ ਚਾਹੀਦਾ ਹੈ ਜਿਨ੍ਹਾਂ ਨੂੰ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੇਤਾਨਵੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਭਾਨੇ ਸਿੱਧੂ ਨੂੰ ਰਿਹਾਏ ਨਹੀਂ ਕੀਤਾ ਤਾਂ ਅੰਦੋਲਨ ਹੋਰ ਤੇਜ਼ ਹੋਵੇਗਾ। ਇਸਦੇ ਨਾਲ ਉਨ੍ਹਾਂ ਨੇ ਨੌਜਵਾਨਾਂ ਨੂੰ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦੀ ਅਪੀਲ ਕੀਤੀ।

ਦੱਸ ਦਈਏ ਕਿ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਇਸੇ ਕਾਰਨਾਮੇ ਲਈ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿਸ ਦਾ ਵਿਰੋਧੀ ਪਾਰਟੀਆਂ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਸੀ। ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।

 

Exit mobile version