‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਕਈ ਦਿਨਾਂ ਤੋਂ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਨੂੰ ਲਗਾਤਾਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਕਿਸਾਨਾਂ ਦੇ ਕਈ ਤਿਉਹਾਰ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਨਿਕਲ ਗਏ, ਪਰ ਫਿਰ ਵੀ ਕਿਸਾਨਾਂ ਦੇ ਹੌਂਸਲੇ ਪੂਰੇ ਬੁਲੰਦ ਹਨ।
ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨੇ ਵੀ ਹੋਲੀ ਮਨਾਈ। ਕਿਸਾਨਾਂ ਵੱਲੋਂ ਢੋਲ ਵਜਾ ਕੇ ਅਤੇ ਨੱਚ ਕੇ ਹੋਲੀ ਦਾ ਜਸ਼ਨ ਮਨਾਇਆ ਗਿਆ। ਕਿਸਾਨਾਂ ਵੱਲੋਂ ਇਸ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਪਿਛਲੇ 4 ਮਹੀਨਿਆਂ ਤੋਂ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ।