The Khalas Tv Blog India ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਦੁੱਗਣੀਆਂ ਖੁਸ਼ੀਆਂ ਨਾਲ ਮਨਾਇਆ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
India Punjab

ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਦੁੱਗਣੀਆਂ ਖੁਸ਼ੀਆਂ ਨਾਲ ਮਨਾਇਆ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੂਰਾ ਦਿਨ ਸਿੰਘੂ ਬਾਰਡਰ ‘ਤੇ ਸਮਾਗਮ ਕਰਵਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ, ਢਾਡੀ ਜਥਿਆਂ ਨੇ ਢਾਡੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅੱਜ ਸਿੰਘੂ ਬਾਰਡਰ ‘ਤੇ ਲੋਕਾਂ ਦੀ ਗਿਣਤੀ ਵੱਧ ਗਈ ਹੈ ਅਤੇ ਪਹਿਲਾਂ ਵਾਂਗ ਰੌਣਕ ਮੁੜ ਤੋਂ ਸ਼ੁਰੂ ਹੋ ਗਈ ਹੈ। ਸਾਰੇ ਕਿਸਾਨ ਅਤੇ ਲੋਕ ਅੱਜ ਬਹੁਤ ਖੁਸ਼ ਨਜ਼ਰ ਆ ਰਹੇ ਸਨ ਕਿਉਂਕਿ ਇੱਕ ਤਾਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਾ ਚਾਅ ਸੀ ਅਤੇ ਦੂਜਾ ਖੇਤੀ ਕਾਨੂੰਨ ਰੱਦ ਹੋਣ ‘ਤੇ ਕਿਸਾਨੀ ਅੰਦੋਲਨ ਦੀ ਜਿੱਤ ਦਾ ਅਹਿਸਾਸ।

https://khalastv.com/wp-content/uploads/2021/11/WhatsApp-Video-2021-11-20-at-4.39.57-PM.mp4

ਸਮਾਗਮ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਸਟੇਜ ਤੋਂ ਜਿੱਤ ਦੇ ਗੀਤ ਵੀ ਗਾਏ। ਕੰਵਰ ਗਰੇਵਾਲ ਨੇ ਕਿਹਾ ਕਿ ਨਿਵਣਾ ਵੀ ਬਹੁਤ ਵੱਡੀ ਗੱਲ ਹੈ ਅਤੇ ਮੋਦੀ ਨੇ ਮਹਿਸੂਸ ਕੀਤਾ ਹੈ ਕਿ ਸਾਡੇ ਕੋਲੋਂ ਗਲਤੀਆਂ ਹੋਈਆਂ ਹਨ। ਇਹ ਪਰਮਾਤਮਾ ਦੀ ਬਹੁਤ ਵੱਡੀ ਬਖਸ਼ਿਸ਼ ਹੈ। ਸਾਡੀਆਂ ਜ਼ਮੀਨਾਂ ਸਾਡੇ ਕੋਲ ਹਨ ਅਤੇ ਅਸੀਂ ਆਪਣੀਆਂ ਜ਼ਮੀਨਾਂ ਵਾਹਾਂਗੇ, ਗੁਰੂ ਨਾਨਕ ਦੇ ਖੇਤ ਵਾਹਾਂਗੇ। ਕੰਵਰ ਗਰੇਵਾਲ ਨੇ ਸਾਰੇ ਕਿਸਾਨਾਂ, ਨੌਜਵਾਨਾਂ ਨੂੰ ਸੈਸ਼ਨ ਤੱਕ ਮੋਰਚੇ ‘ਤੇ ਜੋਸ਼ ਨਾਲ ਡਟੇ ਰਹਿਣ ਦੀ ਅਪੀਲ ਕੀਤੀ ਹੈ।

Exit mobile version