The Khalas Tv Blog Punjab ਕਿਸਾਨ ਹੋ ਗਏ ਸੀਐਮ ਮਾਨ ਵੱਲ ਨੂੰ ਸਿੱਧੇ,ਫੂਕੇ ਜਾਣਗੇ CM Maan ਦੇ ਪੁਤਲੇ
Punjab

ਕਿਸਾਨ ਹੋ ਗਏ ਸੀਐਮ ਮਾਨ ਵੱਲ ਨੂੰ ਸਿੱਧੇ,ਫੂਕੇ ਜਾਣਗੇ CM Maan ਦੇ ਪੁਤਲੇ

Farmers challenge CM Mann, effigies will be blown

ਕਿਸਾਨ ਹੋ ਗਏ ਸੀਐਮ ਮਾਨ ਵੱਲ ਨੂੰ ਸਿੱਧੇ,ਫੂਕੇ ਜਾਣਗੇ CM Maan ਦੇ ਪੁਤਲੇ

ਫਰੀਦਕੋਟ ਵਿੱਖੇ ਧਰਨੇ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।

ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕਰਨ ਤੇ ਉਨ੍ਹਾਂ ਦਾ ਸ਼ੂਗਰ ਲੈਵਲ ਸਿਰਫ 23 ਹੀ ਆਇਆ ਹੈ ਉਹਨਾਂ ਦੀ ਜਾਨ ਨੂੰ ਖਤਰਾ ਦੇਖਦੇ ਹੋਏ ਡਾਕਟਰਾ ਅਤੇ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਮਰਨ ਵਰਤ ਖਤਮ ਕਰਨ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪ੍ਰੰਤੂ ਉਨ੍ਹਾਂ ਨੇ ਆਪਣਾ ਮਰਨ ਵਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੁੱਝੀਆਂ ਚਾਲਾਂ ਚੱਲ ਰਹੀ ਹੈ ਤੇ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ‘ਤੇ ਉੱਤਰੇ ਹੋਏ ਕਿਸਾਨਾਂ ਨੂੰ ਬਦਨਾਮ ਕਰਨ ਲਈ ਅਤੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਟਕਰਾਅ ਦਾ ਮਾਹੌਲ ਪੈਦਾ ਕਰਨ ਲਈ ਇਸ ਤਰਾਂ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਸਾਜਿਸ਼ਾਂ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਮੋਦੀ ਸਰਕਾਰ ਦੇ ਨਕਸ਼ੇ ਕਦਮ ਤੇ ਹੀ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ(SKM) ਦੇ ਸਮੂਹ ਆਗੂ ਸਹਿਬਾਨਾਂ ਦੀ ਰਾਤ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਭਗਵੰਤ ਮਾਨ ਦੇ ਕਿਸਾਨਾਂ ਵਿਰੁੱਧ ਦਿੱਤੇ ਗਏ ਗੈਰ ਜ਼ਿੰਮੇਵਾਰਾਨਾ ਬਿਆਨ ਅਤੇ ਮੰਨੀਆਂ ਹੋਈਆਂ ਮੰਗਾਂ ਤੋਂ ਮੁੱਕਰਣ ਦੇ ਰੋਸ ਵੱਜੋਂ ਪੂਰੇ ਭਾਰਤ ਵਿੱਚ 23 ਨਵੰਬਰ ਨੂੰ 11:00 ਵਜੇ ਜਿਲ੍ਹਾ/ਤਹਿਸੀਲ ਹੈਡਕੁਆਰਟਰਾਂ ਉੱਤੇ ਗੈਰ ਜਿਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁੱਤਲੇ ਫੂਕੇ ਜਾਣਗੇ।

ਇਸ ਮੀਟਿੰਗ ਵਿੱਚ ਪੰਜਾਬ,ਹਰਿਆਣਾ,ਰਾਜਸਥਾਨ,ਉਤਰ ਪ੍ਰਦੇਸ਼,ਉਤਰਾਖੰਡ,ਮੱਧ ਪ੍ਰਦੇਸ਼,ਗੁਜਰਾਤ,ਮਹਾਂਰਾਸ਼ਟਰ,ਕਰਨਾਟਕਾ ,ਤਾਮਿਲਨਾਡੂ ਅਤੇ ਊੜੀਸਾ ਆਦਿ ਰਾਜਾਂ ਦੇ ਕਿਸਾਨ ਆਗੂ ਸ਼ਾਮਿਲ ਹੋਏ।

Exit mobile version