India

ਜ਼ੀਰਕਪੁਰ ‘ਚ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਕਾਨੂੰਨ ਖ਼ਿਲਾਫ ਅੱਜ ਪੂਰੇ ਦੇਸ਼ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ-ਥਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਜਥੇਬੰਦੀਆਂ ਨੇ ਪਹਿਲਾਂ ਹੀ 5 ਨਵੰਬਰ ਨੂੰ ਪੂਰੇ ਦੇਸ਼ ਵਿੱਚ ਸ਼ਾਮ 4 ਵਜੇ ਤੱਕ ਚੱਕਾ ਜਾਮ ਦਾ ਐਲਾਨ ਕੀਤਾ ਸੀ। ਇਸ ਦੌਰਾਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਥਾਂ-ਥਾਂ ‘ਤੇ ਜਾਮ ਦੀਆਂ ਖ਼ਬਰਾਂ ਆ ਰਹੀਆਂ ਸਨ।

ਜ਼ੀਰਕਪੁਰ ‘ਚ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੜਕਾਂ ਦੇ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਸੀ, ਇਸ ਦੌਰਾਨ ਪੁਲਿਸ ਨੇ ਜਦੋਂ ਰਸਤੇ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਅਤੇ ਪੁਲਿਸ ਆਪਸ ਵਿੱਚ ਉਲਝ ਗਏ। ਦੋਵਾਂ ਵਿੱਚ ਧੱਕਾ-ਮੁੱਕੀ ਹੋਈ, ਮੌਕੇ ‘ਤੇ ਪਹੁੰਚੇ SSP ਸ਼ਹਿਰੀ ਰਵਜੋਤ ਕੌਰ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਕਿਸਾਨ ਮਹਾਸੰਘ ਵੱਲੋਂ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ 187 ਯੂਨੀਅਨ ਹਿੱਸਾ ਲੈ ਰਹੀਆਂ ਹਨ। ਜਦਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। 18 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਇਸ ਤੇ ਰਣਨੀਤੀ ਤਿਆਰ ਕਰ ਸਕਦੇ ਹਨ।