Khetibadi Punjab

ਮੰਤਰੀ ਮਹਿੰਦਰ ਭਗਤ ਦੇ ਘਰ ਦੇ ਅੱਗੇ ਕਿਸਾਨਾਂ ਦੀ ਪੁਲਿਸ ਨਾਲ ਝੜਪ

ਕਿਸਾਨ ਜਥੇਬੰਦੀਆਂ ਅੱਜ ਪੰਜਾਬ ਭਰ ਵਿੱਚ 17 ਜ਼ਿਲ੍ਹਿਆਂ ਵਿੱਚ 30 ਥਾਵਾਂ ’ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦੇ ਰਹੀਆਂ ਹਨ। ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇ ਰਹੀਆਂ ਹਨ।

ਇਸੇ ਦੌਰਾਨ ਸੰਗਰੂਰ ਵਿਖੇ CM ਮਾਨ ਦੇ ਰਿਹਾਇਸ਼ ਵਿਖੇ ਭਾਰੀ ਗਿਣਤੀ ਵਿੱਚ ਕਿਸਾਨ ਇੱਕੱਠੇ ਹੋ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੌਰਾਨ ਜਲੰਧਰ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

ਪੁਲਿਸ ਨੇ ਕਿਸਾਨਾਂ ਨੂੰ ਜਲੰਧਰ ਵਿੱਚ ਮਹਿੰਦਰ ਭਗਤ ਦੇ ਘਰ ਵੱਲ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡਾਂ ਨੂੰ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਕਾਰ ਮਾਮੂਲੀ ਝੜਪ ਹੋਈ।