The Khalas Tv Blog India ਹਰਿਆਣਾ ‘ਚ ਕੇਂਦਰ ਦਾ ਪੁਤਲਾ ਸਾੜਨ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ
India

ਹਰਿਆਣਾ ‘ਚ ਕੇਂਦਰ ਦਾ ਪੁਤਲਾ ਸਾੜਨ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ

‘ਦ ਖ਼ਾਲਸ ਬਿਊਰੋ:- ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਪੁਤਲਾ ਸਾੜਨ ਨੂੰ ਲੈ ਕੇ ਜ਼ਬਰਦਸਤ ਝੜਪ ਹੋਈ ਹੈ। ਪੁਲਿਸ ਨੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾ ਰਿਹਾ ਸੀ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ।

ਪੁਲਿਸ ਨੇ ਕੁੱਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਲਗਾਤਾਰ ਖੇਤੀ ਕਾਨੂੰਨ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਹਾਲੇ ਤੱਕ ਵੀ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਦੱਸ ਰਹੀ ਹੈ।

Exit mobile version