ਬਿਉਰੋ ਰਿਪੋਰਟ – ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਜਿੱਥੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਐਮ.ਐਸ.ਪੀ ਲੈਣ ਲਈ ਲੜਾਈ ਲੜ ਰਹੇ ਹਨ ਉਹ ਅੱਜ ਬਰਨਾਲਾ ‘ਚ ਪ੍ਰਾਸ਼ਾਸਨ ਦੀ ਟੀਮ ਨੇ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਦੱਸ ਦੇਈਏ ਕਿ ਭਾਰਤ ਮਾਲਾ ਪ੍ਰਾਜੈਕਟ ਦਾ ਤਹਿਤ ਪੁਲਿਸ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸੰਧੂ ਕਲਾਂ ਵਿਚ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਕਿਸਾਨਾਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਹੈ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਜਿਸ ਦੇ ਵਿਰੋਧ ਵਿੱਚ ਚਾਰ ਕਿਸਾਨ ਹਾਈ ਵੋਲਟੇਜ ਬਿਜਲੀ ਟਾਵਰ ’ਤੇ ਚੜ੍ਹ ਗਏ। ਘਟਨਾ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਟਾਵਰ ‘ਤੇ ਚੜ੍ਹੇ ਕਿਸਾਨਾਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਮਕਾਨਾਂ ਦੇ ਬਦਲੇ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਆਪਣੀਆਂ ਜ਼ਮੀਨਾਂ ਅਤੇ ਮਕਾਨਾਂ ਨੂੰ ਛੱਡਣਾ ਨਹੀਂ ਚਾਹੁੰਦੇ।
ਇਹ ਵੀ ਪੜ੍ਹੋ – ਧਾਮੀ ਦੀਆਂ ਨਹੀਂ ਘੱਟ ਰਹੀਆਂ ਮੁਸਕਲਾਂਂ! ਮਹਿਲਾ ਵਿੰਗ ਪਹੁੰਚ ਰਹੀ ਅਕਾਲ ਤਖਤ ਸਾਹਿਬ