‘ਦ ਖ਼ਾਲਸ ਬਿਊਰੋ : ਬਰਨਾਲਾ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖਿ ਲਾਫ ਵਿਸ਼ਵਾ ਸਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰ ਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁ ਤਲੇ ਫੂ ਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰ ਘਰਸ਼ ਦਾ ਐ ਲਾਨ ਕੀਤਾ ਜਾਵੇਗਾ ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ ।ਜਿਸਦੀ ਅਗਵਾਈ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿ ਲਾਫ਼ ਦਿੱਲੀ ਦੀਆਂ ਹੱਦਾਂ ਤੋਂ ਸੰ ਘਰਸ਼ ਸਮੇਟਣ ਸਮੇਂ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ, ਕਿ ਅੰ ਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਕਤ ਲੇਆਮ ਤੇ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਅਤੇ ਗ੍ਰਿਫ਼ ਤਾਰ ਨਹੀਂ ਕੀਤਾ ਸਗੋਂ ਉਲਟਾ ਕਿਸਾਨਾਂ ਨੂੰ ਗ੍ਰਿਫ਼ ਤਾਰ ਕੀਤਾ ਜਾ ਰਿਹਾ ਹੈ।