ਬਿਉਰੋ ਰਿਪੋਰਟ – ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨਾਲ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ ਪਰ ਹੁਣ ਕਿਸਾਨਾਂ ਨੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਸਾਨੂੰ ਦਿੱਲੀ ਕੂਚ ਲਈ ਦੂਸਰੇ ਫੋਰਮਾਂ ਦੇ ਨਾਲ ਵੀ ਗੱਲ ਕਰਨੀ ਪਵੇਗੀ। ਇਸ ਬਾਬਤ ਸਾਰੀ ਜਾਣਕਾਰੀ ਕੱਲ੍ਹ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਕਰਕੇ ਦੇ ਦਿੱਤੀ ਜਾਵੇਗੀ। ਜਦੋਂ ਦੂਸਰੇ ਨਾਲ ਸਹਿਮਤੀ ਬਣ ਗਈ ਤਾਂ ਉਸ ਬਾਰੇ ਵੀ ਜਾਣਕਾਰੀ ਦੇ ਦਿੱਤੀ ਜਾਵੇਗੀ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਹੋਈ ਛੇਵੀਂ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲ ਸਕਿਆ। ਢਾਈ ਘੰਟੇ ਚੱਲੀ ਮੀਟਿੰਗ ਵਿੱਚ, ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਆਪਣੀ ਮੰਗ ‘ਤੇ ਅੜੇ ਰਹੇ। ਉਸਨੇ ਕੇਂਦਰ ਦੇ ਸਾਹਮਣੇ ਅੰਕੜੇ ਰੱਖੇ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਕਿਸਾਨਾਂ ਤੋਂ ਪਹਿਲਾਂ ਰੱਖੀਆਂ। ਕਿਸਾਨਾਂ ਦੀ ਗੱਲ ਵੀ ਸੁਣੀ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।
ਇਹ ਵੀ ਪੜ੍ਹੋ – ਟਮਾਟਰ ਤੇ ਦਾਲਾਂ ਦੋ ਸਾਲਾਂ ’ਚ ਸਭ ਤੋਂ ਮਹਿੰਗੀਆਂ, ਮੋਟੇ ਅਨਾਜ ਦੇ ਭਾਅ ਵੀ ਵਧੇ