Punjab

ਕਿਸਾਨਾਂ ਨੇ ਟੋਲ ਪਲਾਜ਼ਾ ਫਰੀ ਕਰਵਾ ਦਿੱਤਾ ਧਰਨਾ!

ਬਿਉਰੋ ਰਿਪੋਰਟ – ਲੁਧਿਆਣਾ (Ludhiana) ਦੇ ਜਗਰਾਓਂ (Jagroan) ਵਿਚ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਚੌਕੀਮਾਨ ਟੋਲ ਪਲਾਜ਼ੇ (Chowkiman Toll Plaza) ਨੂੰ ਫਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਟੋਲ ਪਲਾਜ਼ੇ ‘ਤੇ ਧਰਨਾ ਵੀ ਦਿੱਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਸਾਰੀਆਂ ਗੱਡੀਆਂ ਅਤੇ ਵਾਹਨ ਬਿਨਾਂ ਟੋਲ ਦਿੱਤਾ ਲੰਘ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (BKU) ਤੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) (ਏ-3)  ਵੱਲੋਂ ਟੋਲ ਪਲਾਜ਼ੇ ‘ਤੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਹੌਲੀ ਰਫਤਾਰ ਨਾਲ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨਾਲ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਝੋਨੇ ਦੀ ਖਰੀਦ ਜਲਦੀ ਨਾਲ ਕਰਵਾਏ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ – ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਮਾਰਨ ਦਾ ਠੇਕਾ ਦੇਣ ਵਾਲਾ ਪੁਲਿਸ ਨੇ ਦਬੋਚਿਆ!