The Khalas Tv Blog Lok Sabha Election 2024 ਨਰਿੰਦਰ ਮੋਦੀ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਪੁਲਿਸ ਨੇ ਰੋਕੇ
Lok Sabha Election 2024 Punjab

ਨਰਿੰਦਰ ਮੋਦੀ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਪੁਲਿਸ ਨੇ ਰੋਕੇ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਰੈਲੀ ਕਰਨ ਲਈ ਪਹੁੰਚ ਰਹੇ ਹਨ, ਜਿਸ ਤੋਂ ਪਹਿਲਾਂ ਹੰਗਾਮਾ ਹੋਇਆ ਹੈ। ਕਿਸਾਨਾਂ ਵੱਲੋਂ ਇਸ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਘੇਰ ਲਿਆ। ਕਿਸਾਨ ਰਾਜਪੁਰਾ ਵਾਲੇ ਪਾਸੇ ਤੋਂ ਪਟਿਆਲਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਕਿਸਾਨ ਰੈਲੀ ਦਾ ਵਿਰੋਧ ਕਰਨ ‘ਤੇ ਅੜੇ ਹੋਏ ਹਨ, ਜਦਕਿ ਪੁਲਿਸ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਰਹੀ ਹੈ।

ਪੁਲਿਸ ਦੇ ਨਾਲ-ਨਾਲ ਇੱਥੇ ਨੀਮ ਫੌਜੀ ਬਲ ਵੀ ਤਾਇਨਾਤ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਰੇਤ ਨਾਲ ਭਰੇ ਟਰੱਕਾਂ ਦੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਟਿਆਲਾ-ਰਾਜਪੁਰਾ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਲਈ ਰਵਾਨਾ ਹੋਏ।

ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਪਟਿਆਲਾ ਦੇ ਯਾਦਵਿੰਦਰਾ ਸਟੇਡੀਅਮ ਪਹੁੰਚਣਗੇ। ਇਸ ਤੋਂ ਬਾਅਦ ਉਹ ਬਾਈ ਰੋਡ ਤੋਂ ਹੁੰਦੇ ਹੋਏ 450 ਸੁਰੱਖਿਆ ਮੁਲਾਜ਼ਮਾਂ ਦੀ ਪਹਿਰੇ ਹੇਠ ਪੋਲੋ ਗਰਾਊਂਡ ਪੁੱਜਣਗੇ।

ਇਹ ਵੀ ਪੜ੍ਹੋ –  PM ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਨੂੰ ਰੋਕਿਆ, ਆਵਾਜਾਈ ਠੱਪ

 

Exit mobile version