Punjab

ਕਿਸਾਨਾਂ ਨੂੰ ਮਟਕਾ ਚੌਕ ਤੱਕ ਮਿਲੀ ਆਗਿਆ! ਪ੍ਰਸ਼ਾਸਨ ਹੋਇਆ ਪੱਬਾ ਭਾਰ

ਬਿਊਰੋ ਰਿਪੋਰਟ – ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ (Chandigarh) ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਬਾਰਡਰਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਿਸਾਨ 5 ਸਤੰਬਰ ਤੱਕ ਪੱਕਾ ਮੋਰਚਾ ਲਗਾਈ ਬੈਠੇ ਹਨ। 

ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਆਗਿਆ ਦੇ ਦਿੱਤੀ ਹੈ। ਇਸ ਵਿੱਚ ਸਿਰਫ 1 ਹਜ਼ਾਰ ਲੋਕ ਹੀ ਸ਼ਾਮਲ ਹੋ ਸਕਦੇ ਹਨ ਅਤੇ ਇਹ ਪ੍ਰਦਰਸ਼ਨ 3:30 ਮਿੰਟ ‘ਤੇ ਸ਼ੁਰੂ ਹੋਵੇਗਾ। ਇਸ ਸਬੰਧੀ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਇਜਾਜ਼ਤ ਮਿਲ ਗਈ ਹੈ। ਕਿਸਾਨਾਂ ਵੱਲੋਂ ਧਰਨਾ ਦੇ ਕੇ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨਾਂ ਦੇ ਮਾਰਚ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਕੀਤੇ ਹੋਏ ਹਨ।

ਸ.ਕੇ.ਐਮ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਅੱਜ ਮਹਾਂਪੰਚਾਇਤ ਦੀ ਅਹਿਮ ਮੀਟਿੰਗ ਹੈ। ਧਿਆਨ ਉਨ੍ਹਾਂ ਮੁੱਦਿਆਂ ‘ਤੇ ਹੈ। ਜੋ ਕਿਸਾਨਾਂ ਦੀ ਅਹਿਮ ਲੋੜ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਾਣੀ ਗੰਭੀਰ ਮਸਲਾ ਹੈ। ਪਾਣੀ ਦੂਸ਼ਿਤ ਹੋ ਰਿਹਾ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਹੇਠਾਂ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੁੱਦਾ ਵੀ ਅਹਿਮ ਹੈ। ਡੀਏਪੀ ਖਾਦ ਦੀ ਘਾਟ ਹੈ। ਰਾਜੇਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਿਸਾਨੀ ਸੰਕਟ ਹੈ। ਅਜਿਹੀ ਸਥਿਤੀ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ –   ਬਿਆਸ ਡੇਰੇ ਨੂੰ ਮਿਲਿਆ ਨਵਾਂ ਮੁੱਖੀ! ਅੱਜ ਤੋਂ ਹੀ ਸੰਭਾਲਣਗੇ ਗੱਦੀ