‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਨੇ ਕੱਲ੍ਹ ਚੋਣਾਂ ਲੜਨ ਦਾ ਕੋਈ ਐਲਾਨ ਨਹੀਂ ਕੀਤਾ ਹੈ। ਇਹ ਕਿਸੇ ਨੇ ਅਫਵਾਹ ਫੈਲਾਈ ਹੈ। ਹਰਿਆਣਾ ਦੇ ਕਿਸਾਨ ਲੀਡਰਾਂ ਦੀ ਹੋਈ ਮੀਟਿੰਗ ਵਿੱਚ ਸਿਰਫ਼ 26 ਨਵੰਬਰ ਨੂੰ ਸੰਸਦ ਕੂਚ ਕਰਨ ਦਾ ਏਜੰਡਾ ਰੱਖਿਆ ਗਿਆ ਹੈ।
ਪਰ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਚੜੂਨੀ ਨੇ ਖੁਦ ਕਿਹਾ ਸੀ ਕਿ ਪੰਜਾਬ ਵਿੱਚ ਕਿਸਾਨਾਂ ਦੀ ਸਰਕਾਰ ਆਉਣ ‘ਤੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਮਿਲੇਗੀ। ਚੜੂਨੀ ਨੇ ਕਿਹਾ ਸੀ ਕਿ ਹਾਲੇ ਪਾਰਟੀ ਦਾ ਨਾਂ ਤੈਅ ਨਹੀਂ ਕੀਤਾ ਗਿਆ ਪਰ ਬਹੁਤ ਜਲਦ ਚੋਣ ਕਮਿਸ਼ਨ ਕੋਲ ਪਾਰਟੀ ਦਾ ਨਾਂ ਮੋਹਰ ਲਗਵਾਉਣ ਲਈ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ।