The Khalas Tv Blog Khetibadi PM ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਨੂੰ ਰੋਕਿਆ, ਆਵਾਜਾਈ ਠੱਪ
Khetibadi Lok Sabha Election 2024 Punjab

PM ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਨੂੰ ਰੋਕਿਆ, ਆਵਾਜਾਈ ਠੱਪ

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਵਿੱਚ ਉਨ੍ਹਾਂ ਦੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਪੀਐਮ ਮੋਦੀ ਨੂੰ ਸਵਾਲ ਪੁੱਛਣ ਦਾ ਪ੍ਰੋਗਰਾਮ ਬਣਾਇਆ ਸੀ। ਸ਼ੰਭੂ ਮੋਰਚੇ ਤੋਂ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਪਟਿਆਲਾ ਪੀਐਮ ਮੋਦੀ ਦੀ ਰੈਲੀ ਵਿੱਚ ਪੁੱਜਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ।

ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਤੋਂ ਵੱਡੀ ਗਿਣਤੀ ਕਿਸਾਨ ਅੱਜ ਪਟਿਆਲਾ ’ਚ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਆ ਰਹੇ ਸਨ ਪਰ ਪੁਲਿਸ ਨੇ ਪਹਿਲਾਂ ਤੋਂ ਕੀਤੇ ਇੰਤਜ਼ਾਮ ਤਹਿਤ ਉਨ੍ਹਾਂ ਨੂੰ ਪਟਿਆਲਾ ਤੋਂ ਕੁਝ ਕਿਲੋਮੀਟਰ ਦੂਰ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਹੀ ਰੋਕ ਲਿਆ।

ਇਸ ਦੌਰਾਨ ਸ਼ੰਭੂ ਸਰਹੱਦ ਵਾਂਗ ਇੱਕ ਪਾਸੇ ਪੁਲਿਸ ਤੇ ਦੂਜੇ ਪਾਸੇ ਕਿਸਾਨ ਮੌਜੂਦ ਹਨ। ਪੁਲਿਸ ਦੀ ਇਸ ਕਾਰਵਾਈ ਕਰਕੇ ਸੜਕ ’ਤੇ ਆਵਾਜਾਈ ਵੀ ਠੱਪ ਹੋ ਗਈ ਹੈ।

ਇਸ ਦੌਰਾਨ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਧਰਨੇ ਦੌਰਾਨ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਰੈਲੀ ’ਚ ਕੋਈ ਵਿਘਨ ਨਹੀਂ ਪਾਉਣਾ ਚਾਹੁੰਦੇ ਉਨ੍ਹਾਂ ਦਾ ਮਕਸਦ ਸਿਰਫ਼ ਪੀਐਮ ਮੋਦੀ ਨਾਲ ਸਵਾਲ ਜਵਾਬ ਕਰਨਾ ਹੈ।

Exit mobile version