Khetibadi Punjab

ਮੁੜ ਐਕਸ਼ਨ ‘ਚ ਕਿਸਾਨ, ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਘਰਾਂ ਦਾ ਕਰਨਗੇ ਘਿਰਾਓ

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ।

ਕੱਲ੍ਹ ਦੁਪਹਿਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ SKM ਗੈਰ-ਰਾਜਨੀਤਿਕ ਨਾਲ ਇੱਕ ਔਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ SKM ਗੈਰ-ਰਾਜਨੀਤਿਕ ਵੀ ਨਾਲ ਜਾਣ ਦੀ ਗੱਲ ਕੀਤੀ।

ਦੱਸ ਦੇਈਏ ਕਿ 19 ਮਾਰਚ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ ਖਾਲੀ ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਦੋਵਾਂ ਸਰਹੱਦਾਂ ‘ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ। ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਜਦੋਂ ਕਿ ਡੱਲੇਵਾਲ, ਜੋ ਭੁੱਖ ਹੜਤਾਲ ‘ਤੇ ਹੈ, ਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।