ਜੀਂਦ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ-ਪਟਿਆਲਾ NH ‘ਤੇ ਸੰਕੇਤ ਵਜੋਂ ਜਾਮ ਲਗਾਇਆ ਗਿਆ ਫਿਰ ਉਸ ਨੂੰ ਖੋਲ੍ਹ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ 27 ਅਪ੍ਰੈਲ ਤੱਕ ਤਿੰਨ ਕਿਸਾਨ ਆਗੂਆਂ ਨੂੰ ਛੱਡਣ ਦਾ ਅਲਟੀਮੇਟਮ ਵੀ ਦਿੱਤਾ ਹੈ।
ਹਰਿਆਣਾ ਪੁਲਿਸ ਨੇ ਅਨੀਸ਼ ਖਟਕੜ, ਨਵਦੀਪ ਸਿੰਘ ਅਤੇ ਗੁਰਕਿਰਤ ਨੂੰ ਗ੍ਰਿਫ਼ਤਾਰ ਕੀਤਾ ਸੀ। ਕਿਸਾਨਾਂ ਨੇ ਇਸ ਦੇ ਵਿਰੋਧ ਵਿੱਚ ਸ਼ੰਭੂ ਰੇਲਵੇ ਟਰੈਕ ‘ਤੇ ਜਾਮ ਲਗਾਇਆ ਹੋਇਆ ਹੈ। ਜਿਸ ਦੀ ਵਜ੍ਹਾ ਕਰਕੇ ਦਿੱਲੀ ਜੰਮੂ ਅਤੇ ਅੰਮ੍ਰਿਤਸਰ ਰੇਲਵੇ ਟਰੈਕ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਸੈਕੜੇ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਕਈਆਂ ਦਾ ਰੂਟ ਬਦਲ ਦਿੱਤਾ ਗਿਆ ਹ