India Punjab

PM ਮੋਦੀ ਦੀ ਪੰਜਾਬ ਫੇਰੀ ‘ਤੇ ਕਿਸਾਨਾਂ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ , ਕਰ ਦਿੱਤਾ ਇਹ ਐਲਾਨ

Farmers made a big announcement before PM Modi's visit to Punjab

ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narendra modi ) 5 ਨਵੰਬਰ ਨੂੰ ਹਿਮਾਚਲ ਦੌਰੇ ‘ਤੇ ਹਨ ਪਰ ਇਸ ਤੋਂ ਪਹਿਲਾਂ ਉਹ ਪੰਜਾਬ ਵਿਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ‘ਤੇ ਪਹੁੰਚਣਗੇ। ਇਹ ਇਕ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਵੀ ਨੂੰ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ।

ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ। ਹਿਮਾਚਲ ਵਿੱਚ ਵੀ ਰਾਧਾ ਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੇ ਮੱਦੇਨਜ਼ਰ ਉਹ ਡੇਰਾ ਬਿਆਸ ਪਹੁੰਚ ਰਹੇ ਹਨ ਅਤੇ ਡੇਰਾ ਮੁਖੀ ਨੂੰ ਵੀ ਮਿਲਣਗੇ ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।

ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਦੀ ਇਸ ਤੋਂ ਪਹਿਲਾਂ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿੱਚ ਰੈਲੀ ਰੱਖੀ ਗਈ ਸੀ ਜਿਹੜੀ ਕਿ ਸੁਰੱਖਿਆ ਕਾਰਨਾਂ ਕਰਕੇ ਰੱਦ ਕਰਨੀ ਪੈ ਗਈ ਸੀ ਅਤੇ ਉਹ ਬਠਿੰਡਾ ਤੋਂ ਮੋਗਾ ਦੇ ਰਸਤੇ ਵਿੱਚੋਂ ਵਾਪਸ ਪਰਤ ਆਏ ਸਨ। ਉਨ੍ਹਾਂ ਨੇ ਬਠਿੰਡਾ ਹਵਾਈ ਅੱਡੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਲਾਇਆ ਸੁਨੇਹਾ ਸੀ ਕਿ ਆਪਣੇ ਸੀਐੱਮ ਨੂੰ ਕਹਿ ਦਿਉ ਕਿ ਮੈਂ ਜਾਨ ਬਚਾ ਕੇ ਆ ਗਿਆ ਹਾਂ ।