ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ ਪੀ ਦਫਤਰ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਦੀਪ ਨੂੰ ਰਿਹਾਅ ਕਰਵਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ। ਪੰਧੇਰ ਨੇ ਕਿਹਾ ਕਿ 22 ਜੁਲਾਈ ਨੂੰ Constituion Club ਦਿੱਲੀ ‘ਚ ਕਨਵੈਨਸ਼ਨ ਕੀਤੀ ਜਾਵੇਗੀ। ਇਸ ਵਿੱਚ ਮਾਹਿਰਾਂ ਨੂੰ ਸੱਦਿਆ ਜਾਵੇਗਾ। ਜਿਸ ਵਿੱਚ ਐਮਐਸਪੀ ਦੇ ਮੁੱਦੇ ਉੱਤੇ ਚਰਚਾ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਫੈਸਲਿਆਂ ਬਾਰੇ ਵੀ ਚਰਚਾ ਕੀਤੀ ਗਈ ਹੈ। ਉਸ ਸਬੰਧੀ 16 ਜੁਲਾਈ ਨੂੰ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਦੇ ਦਿੱਤੀ ਜਾਵੇਗੀ।
ਪੰਧੇਰ ਨੇ ਕਿਹਾ ਕਿ ਦਿੱਲੀ ਵਿੱਚ ਵਿਰੋਧੀ ਧਿਰਾਂ ਦੇ ਮੁੱਖੀਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੂੰ ਮਿਲਣ ਲਈ ਚਿੱਠੀ ਵੀ ਲਿਖੀ ਗਈ ਹੈ। ਉਨ੍ਹਾਂ ਨੂੰ ਪੁੱਛਿਆ ਜਾਵੇਗਾ ਜੋ ਮੰਗ ਪੱਤਰ ਦਿੱਤੇ ਸੀ ਉਸ ‘ਤੇ ਉਨ੍ਹਾਂ ਨੇ ਐਮਐਸਪੀ ਗਰੰਟੀ ਕਾਨੂੰਨ ਦਾ ਬਿੱਲ ਲਿਆਉਣ ਲਈ ਕੀ ਕੁਝ ਸੋਚਿਆ ਹੈ।
ਇਹ ਵੀ ਪੜ੍ਹੋ – ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ