The Khalas Tv Blog India ਨਵਦੀਪ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਕੀਤਾ ਵੱਡਾ ਐਲਾਨ, ਵਿਰੋਧੀ ਧਿਰਾਂ ਦੇ ਮੁੱਖੀ ਨੂੰ ਵੀ ਮਿਲਣਗੇ
India Punjab

ਨਵਦੀਪ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਕੀਤਾ ਵੱਡਾ ਐਲਾਨ, ਵਿਰੋਧੀ ਧਿਰਾਂ ਦੇ ਮੁੱਖੀ ਨੂੰ ਵੀ ਮਿਲਣਗੇ

Sarvan Singh Pandher

ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ ਪੀ ਦਫਤਰ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਦੀਪ ਨੂੰ ਰਿਹਾਅ ਕਰਵਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ। ਪੰਧੇਰ ਨੇ ਕਿਹਾ ਕਿ 22 ਜੁਲਾਈ ਨੂੰ Constituion Club  ਦਿੱਲੀ ‘ਚ ਕਨਵੈਨਸ਼ਨ ਕੀਤੀ ਜਾਵੇਗੀ। ਇਸ ਵਿੱਚ ਮਾਹਿਰਾਂ ਨੂੰ ਸੱਦਿਆ ਜਾਵੇਗਾ। ਜਿਸ ਵਿੱਚ ਐਮਐਸਪੀ ਦੇ ਮੁੱਦੇ ਉੱਤੇ ਚਰਚਾ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਫੈਸਲਿਆਂ ਬਾਰੇ ਵੀ ਚਰਚਾ ਕੀਤੀ ਗਈ ਹੈ। ਉਸ ਸਬੰਧੀ 16 ਜੁਲਾਈ ਨੂੰ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਦੇ ਦਿੱਤੀ ਜਾਵੇਗੀ।

ਪੰਧੇਰ ਨੇ ਕਿਹਾ ਕਿ ਦਿੱਲੀ ਵਿੱਚ ਵਿਰੋਧੀ ਧਿਰਾਂ ਦੇ ਮੁੱਖੀਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੂੰ ਮਿਲਣ ਲਈ ਚਿੱਠੀ ਵੀ ਲਿਖੀ ਗਈ ਹੈ। ਉਨ੍ਹਾਂ ਨੂੰ ਪੁੱਛਿਆ ਜਾਵੇਗਾ ਜੋ ਮੰਗ ਪੱਤਰ ਦਿੱਤੇ ਸੀ ਉਸ ‘ਤੇ ਉਨ੍ਹਾਂ ਨੇ ਐਮਐਸਪੀ ਗਰੰਟੀ ਕਾਨੂੰਨ ਦਾ ਬਿੱਲ ਲਿਆਉਣ ਲਈ ਕੀ ਕੁਝ ਸੋਚਿਆ ਹੈ।

ਇਹ ਵੀ ਪੜ੍ਹੋ –   ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ

 

Exit mobile version