The Khalas Tv Blog Khetibadi ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਬੰਦ ਰਹਿਣਗੀਆਂ ਰੇਲਾਂ
Khetibadi Punjab

ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਬੰਦ ਰਹਿਣਗੀਆਂ ਰੇਲਾਂ

ਮੁਹਾਲੀ : ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਨੂੰ ਪੂਰੇ ਸੂਬੇ ਵਿੱਚ ਸੜਕਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਕਤ ਜਾਮ 13 ਅਕਤੂਬਰ ਦਿਨ ਐਤਵਾਰ ਨੂੰ ਤਿੰਨ ਘੰਟੇ ਲਈ ਲਗਾਇਆ ਜਾਵੇਗਾ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਕੱਲ੍ਹ ਨੂੰ ਪੰਜਾਬ ਭਰ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਰੇਲਾਂ ਰੋਕਣਗੇ।

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਅਲੱਗ ਅਲੱਗ ਪ੍ਰਦਰਸ਼ਨ ਵਾਲੀਆਂ ਜਗਾਵਾਂ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਕੱਲ੍ਹ ਦੁਪਹਿਰ ਯਾਨੀ 13 ਤਰੀਕ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕਾਂ ਤੇ ਧਰਨਾ ਦੇਣਗੇ। ਜਾਣਕਾਰੀ ਅਨੁਸਾਰ ਅੱਜ ਕਿਸਾਨ ਲੀਡਰ ਪਿੰਡਾਂ ਵਿੱਚ ਜਾ-ਜਾ ਕੇ ਲੋਕਾਂ ਨੂੰ ਸੁਨੇਹੇ ਦੇਣਗੇ।

 

Exit mobile version