Punjab

ਕਿਸਾਨਾਂ ਨੇ ਅੱਜ ਲਾਡੋਵਾਲ ਟੋਲ ਪਲਾਜ਼ਾ ਕਰਾਵਾਇਆ ਫ੍ਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ

ਜਲੰਧਰ : ਪੰਜਾਬ ‘ਚ ਜਲੰਧਰ-ਪਾਣੀਪਤ ਹਾਈਵੇ ‘ਤੇ ਲੁਧਿਆਣਾ ਨੇੜੇ ਬਣੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁਫਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਟੋਲ ਬੂਥਾਂ ‘ਤੇ ਕਬਜ਼ਾ ਕਰ ਲਿਆ ਹੈ। ਟੋਲ ਦੇ ਮੁਲਾਜ਼ਮਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਹਿਣਾ ਹੈ ਕਿ ਇੱਕ ਸਾਲ ਵਿੱਚ ਤੀਜੀ ਵਾਰ ਇਸ ਟੋਲ ਦੇ ਰੇਟ ਵਧਾਏ ਗਏ ਹਨ। NHAI ਦੇ NH-44 ‘ਤੇ ਸਥਿਤ ਇਸ ਟੋਲ ‘ਚ ਸਭ ਤੋਂ ਵੱਧ ਰੇਟ ਵਸੂਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਾਹਨ ‘ਤੇ ਫਾਸਟ ਟੈਗ ਨਹੀਂ ਹੈ ਤਾਂ ਉਸ ਨੂੰ ਇਕ ਯਾਤਰਾ ਲਈ 430 ਰੁਪਏ ਟੈਕਸ ਦੇਣਾ ਪੈਂਦਾ ਹੈ। ਜੇਕਰ ਲੁਧਿਆਣਾ ਦੇ ਵਸਨੀਕ ਨੇ ਫਿਲੌਰ ਜਾਣਾ ਹੈ ਤਾਂ ਉਸ ਦਾ ਬਾਲਣ ਦਾ ਖਰਚਾ 200 ਰੁਪਏ ਹੈ ਜਦੋਂ ਕਿ ਉਸ ਦਾ ਟੈਕਸ 400 ਰੁਪਏ ਤੋਂ ਵੱਧ ਹੈ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਫ੍ਰੀ ਕਰ ਦਿੱਤਾ ਹੈ।ਵੱਡੀ ਗਿਣਤੀ ਵਿੱਚ ਟੋਲ ਪਲਾਜ਼ੇ ‘ਤੇ ਪਹੁੰਚੇ ਕਿਸਾਨਾਂ ਨੇ ਪਹਿਲਾ ਟੋਲ ਕੰਪਨੀ ਦੇ ਮੁਲਜ਼ਮਾਂ ਦੇ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਟੋਲ ਪਲਾਜ਼ੇ ਨੂੰ ਬੰਦ ਕਰਵਾ ਦਿੱਤਾ ਗਿਆ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਫ੍ਰੀ ਕਰ ਦਿੱਤਾ ਜਾਵੇਗਾ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੇ ਲਏ ਗਏ ਇਸ ਫੈਸਲੇ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਟੈਕਸੀ ਯੂਨੀਅਨ ਸਮਰਥਨ ਵਿਚ ਆਈ ਹੈ। ਕਿਸਾਨ ਆਗੂਆਂ ਨੇ ਆਮ ਲੋਕਾਂ ਨੂੰ ਵੀ ਆਪਣੇ ਪ੍ਰਦਰਸ਼ਨ ਵਿੱਚ ਟੋਲ ਪਲਾਜ਼ਾ ’ਤੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਿਸਾਨ ਆਗੂਆਂ ਦੀਆਂ ਗੱਡੀਆਂ ਮੁਫ਼ਤ ਲੰਘਦੀਆਂ ਸਨ ਪਰ ਇਹ ਰੋਸ ਲੋਕਾਂ ਦਾ ਹੈ।