The Khalas Tv Blog Punjab ਪਰਸੋਂ ਤੋਂ ਕਿਸਾਨ ਮਹਾਂਪੰਚਾਇਤਾਂ ਦਾ ਹੋਵੇਗਾ ਆਗਾਜ਼
Punjab

ਪਰਸੋਂ ਤੋਂ ਕਿਸਾਨ ਮਹਾਂਪੰਚਾਇਤਾਂ ਦਾ ਹੋਵੇਗਾ ਆਗਾਜ਼

ਬਿਉਰੋ ਰਿਪੋਰਟ – ਪਰਸੋਂ 3 ਅ੍ਰਪੈਲ ਤੋਂ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਪੂਰੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ ਉੱਤੇ ਕਿਸਾਨ ਮਹਾਂਪੰਚਾਇਤਾਂ ਦਾ ਆਗਾਜ਼ ਕੀਤਾ ਜਾਵੇਗਾ। ਜਗਜੀਤ ਸਿੰਘ ਡੱਲੇਨਵਾਲ ਆਪਣੇ ਪਿੰਡ ਵਿਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ਅਤੇ ਕਿਸਾਨਾਂ ਨਾਲ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਹੋਈ ਕਾਰਵਾਈ ਦੇ ਵਿਰੋਧ ਵਿਚ ਸੰਘਰਸ਼ ਦਾ ਐਲਾਨ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਫਰੀਦਕੋਟ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਬੋਹੜ ਸਿੰਘ ਰੁਪਈਆ ਵਾਲਾ ਨੇ ਦਿੱਤੀ ਹੈ ਉਨ੍ਹਾਂ ਕਿਹਾ ਕਿ ਕਿਸਾਨ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਜ਼ੋਰਾਂ ਉਤੇ ਹਨ ।

ਇਹ ਵੀ ਪੜ੍ਹੋ – ਅਕਾਲੀ ਆਗੂ ਬਿਕਰਮ ਮਜੀਠੀਆ ਦੀ ਹਟਾਈ ਜ਼ੈੱਡ ਪਲੱਸ ਸੁਰੱਖਿਆ

 

Exit mobile version