Khetibadi Punjab

ਕਿਸਾਨਾਂ ਦੀ ਮੀਟਿੰਗ ਖਤਮ, ਲਏ ਗਏ ਅਹਿਮ ਫੈਸਲੇ

ਚੰਡੀਗੜ੍ਹ : ਅੱਜ ਐਮਐਸਪੀ ਦੀ ਗਾਰੰਟੀ ਨੂੰ ਲੈ ਕੇ ਦੋਵਾਂ ਫੋਰਮਾਂ ਵੱਲੋਂ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਇਹ ਇਕੱਲੇ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਦੀਆਂ ਮੰਗਾਂ ਨਹੀਂ ਸਗੋਂ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਦੀਆਂ ਮੰਗਾਂ ਹਨ ਪਰ ਕੇਂਦਰ ਸਰਕਾਰ ਇਸਨੂੰ ਸਿਰਫ ਪੰਜਾਬ ਅਤੇ ਹਰਿਆਣਾ ਤੱਕ ਹੀ ਸੀਮਤ ਸਮਝ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨੀ ਮਾਮਲਿਆਂ ਲੈ ਕੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਮਹਾਂ ਪੰਚਾਇਤਾਂ ਹੋ ਰਹੀਆਂ ਹਨ ਜਿੱਥੇ ਹਰ ਤਰ੍ਹਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੇ MSP ਗਾਰੰਟੀ ਕਾਨੂੰਨ ਲਾਗੂ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ ਕਿ MSP ਗਾਰੰਟੀ ਕਾਨੂੰਨ ਦੇਸ਼ ਦੇ ਕਿਸਾਨਾਂ ਲਈ ਕਿਉਂ ਜਰੂਰੀ ਹੈ ਇਸ ਸਬੰਧੀ 19 ਮਾਰਚ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸਾਰੇ ਸੂਬਿਆਂ ਦੇ ਮਾਮਲੇ ਸਰਕਾਰ ਅੱਗੇ ਰੱਖੇ ਜਾਣਗੇ।

ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੋਵਾਂ ਫੋਰਮਾਂ ਵੱਲੋਂ MSP ਗਾਰੰਟੀ ਕਾਨੂੰਨ ’ਤੇ ਆਪਣੀ ਗੱਲ ਰੱਖਣ ਲਈ ਬੁੱਧੀਜੀਵਿਆਂ ਨੂੰ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਾਰੀਆਂ ਗੱਲਾਂ ਸੁਨਣ ਤੋਂ ਬਾਅਦ ਬੁੱਧੀਜੀਵੀਆਂ ਨੇ ਵੀ ਇਸ ਗੱਲ ਤੋ ਮੋਹਰ ਲਗਾਈ ਹੈ ਕਿ MSP ਗਾਰੰਟੀ ਕਾਨੂੰਨ ਹਰ ਹਾਲ ਵਿੱਚ ਬਣਨਾ ਚਾਹੀਦਾ ਹੈ।

ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ 21 ਮਾਰਚ ਨੂੰ ਖਨੌਰੀ ਅਤੇ ਘਨੌਰ ਹਲਕੇ ਦੇ ਵਿਧਾਇਕਾਂ ਸਮੇਤ ਹਰਿਆਣਾ ਦੇ ਦੋ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਧਾਇਕਾਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਦੇ ਘਰਾਂ ਅੱਗੇ ਹੀ ਧਰਨਾ ਦਿੱਤਾ ਜਾਵੇਗਾ।